ETV Bharat / state

ਫੁੱਲ ਬਰਸਾ ਕੇ ਲੋਕਾਂ ਨੇ ਕੀਤਾ ਸਫ਼ਾਈ ਕਰਮੀਆਂ ਦਾ ਸਨਮਾਨ, ਕੈਪਟਨ ਨੇ ਵੀਡੀਓ ਕੀਤੀ ਸਾਂਝੀ - ਕੈਪਟਨ ਅਮਰਿੰਦਰ ਸਿੰਘ

ਨਾਭਾ ਵਾਸੀਆਂ ਨੇ ਫੁੱਲਾਂ ਦੀ ਬਰਸਾਤ ਕਰ ਅਤੇ ਗਲ਼ ਵਿੱਚ ਹਾਰ ਪਾ ਕੇ ਸਫ਼ਾਈ ਕਰਮਚਾਰੀਆਂ ਦਾ ਧੰਨਵਾਦ ਕੀਤਾ। ਜਿਸ 'ਤੇ ਕੈਪਟਨ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਪ੍ਰਤੀ ਲੋਕਾਂ ਦਾ ਪਿਆਰ ਤੇ ਸਤਿਕਾਰ ਦੇਖ ਕੇ ਖੁਸ਼ੀ ਹੋਈ।

ਫੁੱਲ ਬਰਸਾ ਕੇ ਲੋਕਾਂ ਨੇ ਕੀਤਾ ਸਫ਼ਾਈ ਕਰਮੀਆਂ ਦਾ ਸਨਮਾਨ

author img

By

Published : Apr 1, 2020, 7:29 AM IST

ਚੰਡੀਗੜ੍ਹ: ਕੋਰੋਨਾਵਾਇਰਸ ਮਹਾਮਾਰੀ ਸਾਰੀ ਦੁਨੀਆ ਲਈ ਇੱਕ ਬਹੁਤ ਵੱਡਾ ਖ਼ਤਰਾ ਬਣੀ ਹੋਈ ਹੈ। ਇਸ ਤੋਂ ਬਚਣ ਲਈ ਜਿੱਥੇ ਦੁਨੀਆ ਭਰ ਦੇ ਕਈ ਮੁਲਕਾਂ ਵਿੱਚ ਲੌਕਡਾਊਨ ਕਰਕੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਕਿਹਾ ਗਿਆ ਹੈ, ਉੱਥੇ ਹੀ ਕੁਝ ਲੋਕ ਆਪਣੀ ਸਿਹਤ ਦੀ ਪਰਵਾਹ ਕੀਤੇ ਬਿਨਾਂ ਸਮਾਜ ਦੀ ਸੇਵਾ ਕਰ ਰਹੇ ਹਨ। ਜਿਸ ਦੀ ਲੋਕ ਭਰਪੂਰ ਸ਼ਲਾਘਾ ਕਰ ਰਹੇ ਹਨ।

ਕੁਝ ਇਸ ਤਰ੍ਹਾਂ ਦਾ ਮਾਮਲਾ ਵੇਖਣ ਨੂੰ ਮਿਲਿਆ ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਨਾਭਾ ਵਿਖੇ ਜਿੱਥੇ ਆਮ ਲੋਕ ਸਫ਼ਾਈ ਕਰਮਚਾਰੀਆਂ ਨੂੰ ਬੇਹੱਦ ਪਿਆਰ ਦਿੰਦੇ ਨਜ਼ਰ ਆਏ। ਇਸ ਦੀ ਵੀਡੀਓ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।

  • Pleased to see the applause & affection showered by people of Nabha on the sanitation worker. It’s heartening to note how adversity is bringing out the intrinsic goodness in all of us. Let’s keep it up & cheer our frontline warriors in this War Against #Covid19. pic.twitter.com/tV2OwVa86w

    — Capt.Amarinder Singh (@capt_amarinder) March 31, 2020 " class="align-text-top noRightClick twitterSection" data=" ">

ਕੈਪਟਨ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਨਾਭਾ ਦੇ ਲੋਕਾਂ ਦਾ ਸਫ਼ਾਈ ਕਰਮਚਾਰੀਆਂ ਪ੍ਰਤੀ ਪਿਆਰ ਤੇ ਸਤਿਕਾਰ ਦੇਖ ਕੇ ਖੁਸ਼ੀ ਹੋਈ ਤੇ ਇਸ ਔਖੇ ਸਮੇਂ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਜੋ ਸਾਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ ਉਸ ਲਈ ਮੈਂ ਉਨ੍ਹਾਂ ਨੂੰ ਸਲਾਮ ਕਰਦਾ ਹਾਂ। ਕੋਰੋਨਾ ਵਾਇਰਸ ਦਾ ਡੱਟ ਕੇ ਸਾਹਮਣਾ ਕਰ ਰਹੇ ਅਜਿਹੇ ਯੋਧਿਆਂ ਨੂੰ ਹਰ ਤਰ੍ਹਾਂ ਦਾ ਸਨਮਾਨ ਮਿਲਣਾ ਚਾਹੀਦਾ ਹੈ।"

  • My conversation with a few of our #Covid19 frontline warriors to check on their well being and also to take ground feedback on arrangements. Sharing a snippet of the same with you all. pic.twitter.com/mqUw5wm4NP

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਕੋਵਿਡ-19 ਨਾਲ ਫਰੰਟਲਾਈਨ ‘ਤੇ ਲੜ ਰਹੇ ਯੋਧਿਆਂ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਸੀ ਤੇ ਜ਼ਮੀਨੀ ਪੱਧਰ ‘ਤੇ ਕੀਤੇ ਪ੍ਰਬੰਧਾਂ ਬਾਰੇ ਫੀਡਬੈਕ ਲਈ। ਕੈਪਟਨ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਇਹ ਲੋਕ ਸਰਕਾਰ ਨੂੰ ਆਪਣਾ ਸਹਿਯੋਗ ਦੇ ਰਹੇ ਹਨ। ਕੈਪਟਨ ਨੇ ਫ਼ਰੰਟਲਾਈਨ 'ਤੇ ਕੰਮ ਕਰਨ ਵਾਲੇ ਇਨ੍ਹਾਂ ਕਰਮਚਾਰੀਆਂ ਦਾ ਹੌਸਲਾ ਵਧਾਉਂਦਿਆਂ ਵੀਡੀਓ ਵੀ ਸ਼ੇਅਰ ਕੀਤੀ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.