ਪਟਿਆਲਾ: ਪੰਜਾਬ ਵਿੱਚ 20 ਫ਼ਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ਹਨ ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਤਹਿਤ ਇਕ ਵਾਰ ਫਿਰ ਪੀਐਮ ਮੋਦੀ ਵਲੋਂ ਮੁੜ ਪੰਜਾਬ ਦਾ ਦੌਰਾ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।
ਸੂਬੇ ਵਿੱਚ ਕੈਪਟਨ ਅਮਰਿੰਦਰ ਸਿੰਘ ਵੱਖਰੀ ਪਾਰਟੀ ਨਾਲ ਚੋਣ ਮੈਦਾਨ ਵਿੱਚ ਉਤਰੇ ਹਨ। ਚੋਣਾਂ ਲਈ ਉਨ੍ਹਾਂ ਨੇ ਭਾਜਪਾ ਅਤੇ ਅਕਾਲੀ ਦਲ ਸੰਯੁਕਤ (PLC-BJP-SAD Sanyukt) ਮਾਲ ਮਿਲ ਕੇ ਚੋਣਾਂ ਲੜ੍ਹਨ ਦਾ ਫੈਸਲਾ ਲਿਆ ਹੈ।
ਇਸ ਦੇ ਮੱਦੇਨਜ਼ਰ ਕੈਪਟਨ ਨੇ ਪਟਿਆਲਾ ਵਿੱਚ ਆਪਣੀ ਚੋਣ ਮੁਹਿੰਮ ਦੇ ਪਹਿਲੇ ਦਿਨ ਕਿਹਾ ਕਿ ਪੰਜਾਬ ਦੀ ਹੋਂਦ ਨੂੰ ਕਾਇਮ ਰੱਖਣ ਲਈ ਕੇਂਦਰ ਅਤੇ ਸੂਬੇ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੋਵੇਂ ਹੀ ਚੋਣ ਪ੍ਰਚਾਰ ਕਰਨਗੇ। ਜਲਦ ਹੀ, ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਸੰਯੁਕਤ ਜਲਦ ਹੀ ਚੋਣ ਪ੍ਰਚਾਰ ਸ਼ੁਰੂ ਕਰੇਗਾ।
ਕੈਪਟਨ ਨੇ ਕਿਹਾ ਕਿ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਸੁਖਦੇਵ ਢੀਂਡਸਾ ਨੂੰ ਨਾਲ ਲੈ ਕੇ ਪੂਰੇ ਪੰਜਾਬ ਵਿੱਚ ਜਾਵਾਂਗੇ। ਇਸ ਤੋਂ ਬਾਅਦ ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਰੈਲੀ ਲਈ ਪੰਜਾਬ ਆਉਣਗੇ। ਉਨ੍ਹਾਂ ਮੁਤਾਬਕ ਉਹ 7-8 ਫ਼ਰਵਰੀ ਨੂੰ ਪੰਜਾਬ ਦਾ ਦੌਰਾ ਕਰ ਸਕਦੇ ਹਨ।
ਇਹ ਵੀ ਪੜੋ: CM ਅਹੁਦੇ ਨੂੰ ਲੈ ਕੇ ਜਾਖੜ ਨੇ ਖੋਲ੍ਹੇ ਭੇਦ, ਕਿਹਾ- ਚੰਨੀ ਨੂੰ ਮਿਲੇ ਸੀ ਸਿਰਫ਼ 2 ਵੋਟ
ਦੱਸ ਦਈਏ ਕਿ 5 ਜਨਵਰੀ ਨੂੰ ਫ਼ਿਰੋਜ਼ਪੁਰ ਵਿੱਚ ਪੀਐਮ ਮੋਦੀ ਦੀ ਰੈਲੀ ਸੀ। ਮੌਸਮ ਖ਼ਰਾਬ ਹੋਣ ਕਾਰਨ ਉਹ ਸੜਕ ਰਾਹੀਂ ਬਠਿੰਡਾ ਤੋਂ ਫ਼ਿਰੋਜ਼ਪੁਰ ਜਾ ਰਹੀ ਸੀ। ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਵਿੱਚ ਹਾਈਵੇ ਜਾਮ ਹੋਣ ਕਾਰਨ ਉਹ ਰੈਲੀ ਉੱਤੇ ਨਹੀਂ ਪਹੁੰਚ ਸਕੇ ਸਨ, ਜਿਸ ਨੂੰ ਲੈ ਕੇ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਸੁਰੱਖਿਆ ਵਿੱਚ ਅਣਗਹਿਲੀ ਦੇ ਦੋਸ਼ ਵੀ ਲਾਏ।