ਪਟਿਆਲਾ: ਪਟਿਆਲਾ ਪੁਲਿਸ ਵੱਲੋਂ ਹਾਲ ਹੀ ਵਿੱਚ ਪਟਿਆਲਾ ਦੇ ਦੌਣ ਕਲਾਂ ਦਾ ਰਹਿਣ ਵਾਲਾ ਧਰਮਿੰਦਰ ਸਿੰਘ ਭਿੰਦਾ ਕਤਲ ਕੇਸ ਦੀ ਗੁੱਥੀ ਸੁਲਝਾ ਦਿੱਤੀ ਗਈ। ਜਿਸ ਤਹਿਤ ਹੀ ਪਟਿਆਲਾ ਪੁਲਿਸ ਨੇ ਐਸ.ਐਸ.ਪੀ ਪਟਿਆਲਾ ਅਨੁਸਾਰ ਧਰਮਿੰਦਰ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ 4 ਮੁਲਜ਼ਮਾਂ ਕੋਲੋਂ 3 ਪਿਸਤੌਲ, 2 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ, ਦੋਵੇਂ ਕਾਲਾ ਪਿੰਡ ਦੇ ਰਹਿਣ ਵਾਲੇ ਹਨ।
ਇਸ ਕੇਸ ਵਿੱਚ 7 ਲੋਕਾਂ ਦੀ ਗ੍ਰਿਫਤਾਰੀ ਪੁਲਿਸ ਵੱਲੋਂ ਪਾਈ ਗਈ ਸੀ, ਜਿਨ੍ਹਾਂ ਵਿੱਚੋ 4 ਲੋਕ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ 3 ਲੋਕੀਂ ਆਰੋਪੀਆ ਨੂੰ ਘਰ ਰੱਖਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਪਟਿਆਲਾ ਨਾਨਕ ਸਿੰਘ ਨੇ ਦੱਸਿਆ ਕਿ ਧਰਮਿੰਦਰ ਸਿੰਘ ਦੇ ਕਤਲ ਕੇਸ ਵਿੱਚ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 4 ਵਿਅਕਤੀ ਕਤਲ ਕਰਨ ਵਾਲੇ ਸਨ ਤੇ 4 ਵਿਅਕਤੀਆਂ ਨੂੰ ਪਨਾਹ ਦੇਣ ਦੇ ਦੋਸ਼ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਘਟਨਾ 2 ਗੁੱਟਾਂ ਦੇ ਝਗੜੇ ਨੂੰ ਸੁਲਝਾਉਣ ਲਈ ਪਟਿਆਲਾ ਪੁਲਿਸ ਨੇ ਗੋਲੀਬਾਰੀ ਦੌਰਾਨ ਹੋਈ ਮੌਤ 'ਚ 3 ਹਥਿਆਰ ਵੀ ਬਰਾਮਦ ਕੀਤੇ ਹਨ। ਜੋ ਦੋਸ਼ੀ ਰਹਿ ਗਏ ਹਨ, ਉਨ੍ਹਾਂ ਦੀ ਗ੍ਰਿਫਤਾਰੀ ਵੀ ਜਲਦੀ ਕਰ ਲਈ ਜਾਵੇਗੀ ਅਤੇ ਜਾਂਚ ਕੀਤੀ ਜਾ ਰਹੀ ਹੈ। ਕਿ ਇਹ ਪਿਸਤੌਲ ਕਿੱਥੋਂ ਲੈ ਕੇ ਆਏ ਸਨ ਅਤੇ ਇਨ੍ਹਾਂ ਦੇ ਨਾਲ ਕਿਹੜੇ-ਕਿਹੜੇ ਲੋਕ ਹਨ ਅਤੇ 4 ਆਰੋਪੀਆਂ ਨੂੰ ਪੁਲਿਸ ਨੇ ਪਟਿਆਲਾ ਤੋਂ ਹੀ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜੋ:- ਰਾਜਾ ਵੜਿੰਗ ਬਣਿਆ ਪੰਜਾਬ ਪ੍ਰਦੇਸ਼ ਕਾਂਗਰਸ ਦਾ ਨਵਾਂ ਪ੍ਰਧਾਨ