ਪਟਿਆਲਾ: ਪਟਿਆਲਾ ਪੁਲਿਸ ਵਲੋਂ ਨਸ਼ੇ 'ਤੇ ਠੱਲ ਪਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਪਟਿਆਲਾ ਦੇ ਕੋਤਵਾਲੀ ਥਾਣਾ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ , ਜਦੋਂ ਪੁਲਿਸ ਵਲੋਂ ਇੱਕ ਨੌਜਵਾਨ ਨੂੰ ਨਸ਼ੇ ਸਮੇਤ ਕਾਬੂ ਕੀਤਾ ਗਿਆ। ਪੁਲਿਸ ਵਲੋਂ ਨਾਕਾਬੰਦੀ ਸਮੇਂ ਇੱਕ ਨੌਜਵਾਨ ਨੂੰ ਚੈਕਿੰਗ ਲਈ ਰੋਕਿਆ ਤਾਂ ਉਕਤ ਨੌਜਵਾਨ ਕੋਲੋਂ ਪੁਲਿਸ ਨੂੰ ਅੱਧਾ ਕਿਲੋ ਸਮੈਕ ਬਰਾਮਦ ਹੋਈ। ਇਸਦੀ ਬਾਜ਼ਾਰ 'ਚ ਕੀਮਤ ਦੋ ਲੱਖ ਦੇ ਕਰੀਬ ਦੱਸੀ ਜਾਂਦੀ ਹੈ।
ਇਸ ਸਬੰਧੀ ਜਾਣਾਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਉਕਤ ਨੌਜਵਾਨ 'ਤੇ ਪਹਿਲਾਂ ਵੀ ਮਾਮਲੇ ਦਰਜ ਹਨ ਅਤੇ ਜੇਲ੍ਹ ਵੀ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਉਕਤ ਤਸਕਰ ਸਮੈਕ ਦਿੱਲੀ ਤੋਂ ਲਿਆ ਕੇ ਉਸ ਨੂੰ ਪੁੜੀਆਂ ਬਣਾ ਕੇ ਮਹਿੰਗੇ ਭਾਅ 'ਚ ਵੇਚਦਾ ਸੀ। ਪੁਲਿਸ ਦਾ ਕਹਿਣਾ ਕਿ ਉਕਤ ਤਸਕਰ 'ਤੇ ਮਾਮਲਾ ਦਰਜ ਕਰਕੇ ਪੁੱਛਗਿਛ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਇਸ ਤਸਕਰ ਤੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ:ਦੇਸ਼ 'ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ 'ਤੇ ਸਿਹਤ ਮੰਤਰੀ ਨੇ ਕੀਤੀ ਮੀਟਿੰਗ