ETV Bharat / state

ਨਾਜਾਇਜ਼ ਸ਼ਰਾਬ ਨੂੰ ਲੈ ਕੇ ਨਾਭਾ ਦੇ ਭਾਦਸੋਂ ਵਿਖੇ ਪੁਲਿਸ ਵੱਲੋਂ ਛਾਣਬੀਣ - search in nabha villages

ਨਾਭਾ ਦੀ ਸਬ ਤਹਿਸੀਲ ਭਾਦਸੋਂ ਵਿਖੇ ਥਾਣਾ ਮੁਖੀ ਅੰਮ੍ਰਿਤਬੀਰ ਸਿੰਘ ਚਾਹਲ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੈਕਿੰਗ ਕੀਤੀ ਗਈ ਤਾਂ ਕਿ ਕੋਈ ਨਾਜਾਇਜ਼ ਸ਼ਰਾਬ ਜਾਂ ਕੋਈ ਹੋਰ ਨਸ਼ਾ ਪਿੰਡਾਂ ਵਿੱਚ ਵੇਚ ਤਾਂ ਨਹੀਂ ਰਿਹਾ।

ਨਾਜਾਇਜ਼ ਸ਼ਰਾਬ ਨੂੰ ਲੈ ਕੇ ਨਾਭਾ ਦੇ ਭਾਦਸੋਂ ਵਿਖੇ ਪੁਲਿਸ ਵੱਲੋਂ ਛਾਣਬੀਣ

author img

By

Published : Aug 13, 2020, 8:21 PM IST

ਨਾਭਾ: ਮਾਝੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਤੋਂ ਬਾਅਦ ਪੰਜਾਬ ਸਰਕਾਰ ਨਾਜਾਇਜ਼ ਸ਼ਰਾਬ ਵੇਚਣ ਅਤੇ ਕੱਢਣ ਵਾਲਿਆਂ ਵਿਰੁੱਧ ਸਖ਼ਤ ਹੁੰਦੀ ਨਜ਼ਰ ਆ ਰਹੀ ਹੈ।

ਜਿਸ ਦੇ ਚੱਲਦਿਆਂ ਨਾਭਾ ਦੀ ਸਬ ਤਹਿਸੀਲ ਭਾਦਸੋਂ ਵਿਖੇ ਥਾਣਾ ਮੁਖੀ ਅੰਮ੍ਰਿਤਬੀਰ ਸਿੰਘ ਚਾਹਲ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੈਕਿੰਗ ਕੀਤੀ ਗਈ ਤਾਂ ਕਿ ਕੋਈ ਨਾਜਾਇਜ਼ ਸ਼ਰਾਬ ਜਾਂ ਕੋਈ ਹੋਰ ਨਸ਼ਾ ਪਿੰਡਾਂ ਵਿੱਚ ਵੇਚ ਤਾਂ ਨਹੀਂ ਰਿਹਾ।

ਨਾਜਾਇਜ਼ ਸ਼ਰਾਬ ਨੂੰ ਲੈ ਕੇ ਨਾਭਾ ਦੇ ਭਾਦਸੋਂ ਵਿਖੇ ਪੁਲਿਸ ਵੱਲੋਂ ਛਾਣਬੀਣ

ਇਸ ਬਾਬਤ ਪਿੰਡ ਦੇ ਸਰਪੰਚ ਅਮਰੀਕ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ ਦੇ ਵਿੱਚ ਨਾ ਤਾਂ ਕੋਈ ਸ਼ਰਾਬ ਕੱਢਦਾ ਹੈ ਅਤੇ ਨਾ ਹੀ ਕੋਈ ਨਾਜਾਇਜ਼ ਸ਼ਰਾਬ ਵੇਚਦਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ ਸਰਬ-ਸੰਮਤੀ ਨਾਲ ਪਿੰਡ ਵਿਚਲੇ ਠੇਕੇ ਨੂੰ ਚੁੱਕਵਾ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ਜਾ ਕੇ ਛਾਣਬੀਣ ਕਰਨ ਦੀ ਕਾਰਵਾਈ ਨੂੰ ਬਹੁਤ ਹੀ ਸ਼ਲਾਘਾਯੋਗ ਕਦਮ ਦੱਸਿਆ।

ਥਾਣਾ ਮੁਖੀ ਭਾਦਸੋਂ ਅੰਮ੍ਰਿਤਵੀਰ ਸਿੰਘ ਚਾਹਲ ਨੇ ਦੱਸਿਆ ਕਿ ਐੱਸ.ਐੱਸ.ਪੀ ਦੇ ਹੁਕਮਾਂ ਅਧੀਨ ਇਹ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ ਪਿੰਡਾਂ ਵਿੱਚ ਨਾਜਾਇਜ਼ ਸ਼ਰਾਬ ਜਾਂ ਕੋਈ ਹੋਰ ਨਸ਼ਾ ਵੇਚਦਾ ਜਾਂ ਖਰੀਦਦਾ ਹੈ, ਉਸ ਬਾਰੇ ਸਾਨੂੰ ਜਾਣਕਾਰੀ ਦਿੱਤੀ ਜਾਵੇ। ਅਸੀਂ ਅਜਿਹੇ ਅਨਸਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ ਅਤੇ ਸੂਚਨਾ ਦੇਣ ਵਾਲੇ ਦਾ ਨਾਂਅ ਵੀ ਗੁਪਤ ਰੱਖਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.