ਪਟਿਆਲਾ : ਪੰਜਾਬ ਵਿੱਚ ਵੱਧ ਰਹੇ ਬਿਜਲੀ ਦੇ ਰੇਟਾਂ ਨੂੰ ਲੈ ਕੇ ਅੰਦੋਲਨਾਂ ਦਾ ਦੌਰ ਜਾਰੀ ਹੈ। ਜਿਸ ਨੂੰ ਲੈ ਕੇ ਅੱਜ ਪਟਿਆਲਾ ਵਿਖੇ ਬਿਜਲੀ ਬੋਰਡ ਦੇ ਸਾਹਮਣੇ ਡਾ ਧਰਮਵੀਰ ਗਾਂਧੀ ਅਤੇ ਸੁਖਪਾਲ ਖਹਿਰਾ ਵੱਲੋਂ ਧਰਨਾ ਲਾਇਆ ਜਾ ਰਿਹਾ ਹੈ।
ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਨਵੇਂ ਬਣੇ ਬਿਜਲੀ ਮੰਤਰੀ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਅੱਜ ਕੱਲ੍ਹ ਬਿਜਲੀ ਮੰਤਰੀ ਦਾ ਕਾਰਜਭਾਰ ਮੁੱਖ ਮੰਤਰੀ ਖ਼ੁਦ ਸੰਭਾਲ ਰਹੇ ਹਨ।