ਪਟਿਆਲਾ: ਬੀਤੇ ਦਿਨੀਂ ਕਰਨਾਲ ਟੋਲ ਪਲਾਜ਼ਾ 'ਤੇ ਪੁਲਿਸ ਵੱਲੋਂ ਕੀਤੀ ਅੰਨ੍ਹੇਵਾਹ ਲਾਠੀਚਾਰਜ ਦੇ ਦੋਰਾਨ ਕਿਸਾਨ ਆਗੂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ ਅਤੇ ਇਹ ਲਾਠੀਚਾਰਜ ਦਾ ਆਰਡਰ ਕਨਾਲ ਦੇ SDM ਵੱਲੋਂ ਦਿੱਤਾ ਗਿਆ ਸੀ। ਜਿਸ ਦੇ ਵਿਰੋਧ ਵਿੱਚ ਸੰਯੁਕਤ ਮੋਰਚੇ ਵੱਲੋਂ 2 ਘੰਟੇ ਚੱਕਾ ਜਾਮ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।
ਜਿਸ ਦੇ ਤਹਿਤ ਨਾਭਾ ਵਿਖੇ ਰੋਹਟੀ ਪੁਲ ਚੌਂਕ 'ਤੇ ਕਿਸਾਨ ਆਗੂਆਂ ਵੱਲੋਂ ਚੱਕਾ ਜਾਮ ਕਰਕੇ ਕੇਂਦਰ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਚਿਤਾਵਨੀ ਦਿੱਤੀ ਕਿ ਜੇਕਰ SDM ਅਤੇ ਪੁਲਿਸ ਖਿਲਾਫ਼ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਨਗੇ।
ਨਾਭਾ ਵਿਖੇ ਭਾਰਤੀ ਕਿਸਾਨ ਆਗੂਆਂ ਵੱਲੋਂ ਕਰਨਾਲ ਵਿਖੇ ਹੋਏ ਅੰਨ੍ਹੇਵਾਹ ਕਿਸਾਨ ਆਗੂਆਂ 'ਤੇ ਲਾਠੀਚਾਰਜ ਦੇ ਵਿਰੋਧ ਵਿੱਚ ਨਾਭਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਅਸੀਂ ਪਿਛਲੇ 10 ਮਹੀਨੇ ਤੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਹਾਂ ਪਰ ਕੇਂਦਰ ਸਰਕਾਰ ਵੱਲੋਂ ਹੁਣ ਖੂਨ ਖਰਾਬੇ 'ਤੇ ਉੱਤਰ ਆਈ ਹੈ ਅਤੇ ਇਹ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ 'ਤੇ ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਮੇਲ ਸਿੰਘ ਅਤੇ ਕਿਸਾਨ ਆਗੂ ਨੇ ਕਿਹਾ ਕਿ ਅੱਜ ਅਸੀਂ ਕੇਂਦਰ ਸਰਕਾਰ ਨੂੰ ਚਿਤਾਵਨੀ ਦੇਣ ਲਈ 2 ਘੰਟੇ ਲਈ ਰੋਸ ਪ੍ਰਦਰਸ਼ਨ ਕਰ ਲਈ ਸੜਕਾਂ 'ਤੇ ਉਤਰੇ ਹਾਂ ਆਉਣ ਵਾਲੇ ਸਮੇਂ ਵਿੱਚ ਜਿਸ ਤਰ੍ਹਾਂ ਸੰਯੁਕਤ ਮੋਰਚੇ ਦਾ ਇਸ਼ਾਰਾ ਹੋਵੇਗਾ। ਅਸੀਂ ਉਸੇ ਤਰ੍ਹਾਂ ਸੰਯੁਕਤ ਮੋਰਚੇ ਦੇ ਨਾਲ ਹਾਂ ਅਤੇ ਵੱਡਾ ਰੋਸ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਵੀ ਨਹੀਂ ਕਰਾਂਗੇ।
ਇਹ ਵੀ ਪੜ੍ਹੋ: ਜ਼ਿੰਮੇਵਾਰ SDM ਨੂੰ ਜਲਦ ਸਿਖਾਇਆ ਜਾਵੇਗਾ ਸਬਕ: ਮਨਜੀਤ ਧਨੇਰ