ਪਟਿਆਲਾ:ਪੰਜਾਬ ਦੇ ਐਸ.ਸੀ, ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਰੋਸ ਪ੍ਰਦਰਸ਼ਨ ਕੀਤਾ ਹੈ।ਇਸ ਮੌਕੇ ਆਪ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਹੈ।
ਪ੍ਰਦਰਸਨਕਾਰੀ ਤੇਜਿੰਦਰ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਦੇ ਮੁੱਦੇ ਤੇ ਵ੍ਹਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕਾਲਰਸ਼ਿਪ ਘੁਟਾਲੇ ਦੀ ਸਚਾਈ ਲੋਕਾਂ ਸਾਹਮਣੇ ਆ ਸਕੇ। ਆਪ ਆਗੂਆਂ ਵਿਚ ਮੇਘ ਚੰਦ ਸ਼ੇਰਮਾਜਰਾ ਅਤੇ ਗੁਰਮੁਖ ਸਿੰਘ ਘਨੌਰ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰ੍ਹੇ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਅੰਤਮ ਕਿਸਤ ਜਾਰੀ ਕਰਨ ਦਾ ਐਲਾਨ ਕੀਤਾ ਪ੍ਰੰਤੂ ਕੇਂਦਰ ਤੇ ਸੂਬਾ ਸਰਕਾਰ ਦੀ ਇਸ ਖੇਡ ਵਿੱਚ ਬਾਕੀ ਤਿੰਨ ਸੈਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ ਉਤੇ ਲੱਗਿਆ ਹੋਇਆ ਹੈ।
ਆਪ ਆਗੂਆਂ ਨੇ ਕਿਹਾ ਕਿ ਐਸ.ਸੀ ਵਿਦਿਆਰਥੀਆਂ ਦੀ ਸਕਾਲਰਸਪਿ ਵਿੱਚ ਘੁਟਾਲੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤੇ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜੇ ਵਿੱਚ ਰੱਖੀਆਂ ਹੋਈਆਂ ਹਨ। ਜਿਸ ਕਰਨ ਵਿਦਿਆਰਥੀ ਨੌਰਕੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਡੇ ਵੱਡੇ ਐਲਾਨ ਕਰ ਰਹੇ ਹਨ ਪਰ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸਵਾਸ ਉੱਠ ਗਿਆ ਹੈ।
ਇਹ ਵੀ ਪੜੋ:Kotkapura Firing Case: ‘ਬੇਅਦਬੀ ਮਾਮਲੇ ’ਚ ਕੈਪਟਨ ਬਾਦਲਾਂ ਨੂੰ ਬਚਾ ਰਹੇ ਹਨ’