ਪਟਿਆਲਾ: ਬੇਰੁਜ਼ਗਾਰ ਸਾਂਝਾ ਮੋਰਚਾ ਦੇ ਅਧੀਨ 5 ਜਥੇਬੰਦੀਆਂ ਦੇ ਵੱਲੋਂ ਆਪਣੀਆਂ ਨੂੰ ਲੈਕੇ ਲਗਾਤਾਰ ਸੂਬਾ ਸਰਕਾਰ (State Government) ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਸਾਂਝਾ ਮੋਰਚਾ ਦੇ ਵੱਲੋਂ ਮੰਗਾਂ ਨੂੰ ਲੈ ਮੋਤੀ ਮਹਿਲਾ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਦੁਆਰਾ ਰਸਤੇ ਦੇ ਵਿੱਚ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਕਾਰ ਜ਼ਬਰਦਸਤ ਧੱਕਾਮੁੱਕੀ ਹੋਈ। ਜਿਸ ਕਰਕੇ ਦੋਵਾਂ ਧਿਰਾਂ ਦੇ ਵਿਚਕਾਰ ਮਾਹੌਲ ਤਣਾਅਪੂਰਨ ਬਣ ਗਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਜੰਮਕੇ ਸੂਬਾ ਸਰਕਾਰ ਦੇ ਖਿਲਾਫ਼ ਭੜਾਸ ਕੱਢੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਲ ਮੰਗਾਂ ਨੂੰ ਲੈਕੇ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਇਸ ਦੌਰਾਨ ਸਾਂਝਾ ਮੋਰਚਾ ਆਗੂਆਂ ਵੱਲੋਂ 15 ਅਗਸਤ ਨੂੰ ਲੈਕੇ ਇੱਕ ਵੱਡਾ ਐਲਾਨ ਵੀ ਕੀਤਾ ਹੈ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਉਹ 15 ਅਗਸਤ ਨੂੰ ਕੈਪਟਨ ਦੇ ਮੋਤੀ ਮਹਿਲ ਦਾ ਮੁੜ ਘਿਰਾਓ ਕਰਨਗੇ।
ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਤੋਂ ਵੱਖ-ਵੱਖ ਜਥੇਬੰਦੀਆਂ ਦੇ ਵਰਕਰ ਆਪਣੀਆਂ ਮੰਗਾਂ ਨੂੰ ਲੈਕੇ ਸੂਬਾ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ ਜਿਸ ਕਰਕੇ ਉਨ੍ਹਾਂ ਨੂੰ ਲਗਾਤਾਰ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ ਓਧਰ ਦੂਜੇ ਪਾਸੇ ਸਰਕਾਰ ਦਾ ਕਹਿਣੈਹੈ ਕਿ ਉਹ ਸਾਰੀਆਂ ਜਥੇਬੰਦੀਆਂ ਦੀਆਂ ਬਣਦੀਆਂ ਮੰਗਾਂ ਸਬੰਧੀ ਵਿਚਾਰ ਕਰ ਰਹੀ ਹੈ।
ਇਹ ਵੀ ਪੜ੍ਹੋ:ਬਦਮਾਸ਼ਾਂ ਨੇ ਸ਼ਰ੍ਹੇਆਮ ਹੋਟਲ ਮਾਲਕ ’ਤੇ ਕੀਤਾ ਹਮਲਾ, ਦੇਖੋ ਗੁੰਦਾਗਰਦੀ ਦਾ ਨੰਗਾ ਨਾਚ