ਪਟਿਆਲਾ:ਕਾਂਗਰਸ ਵਿਧਾਇਕਾਂ ਦੇ ਦੋ ਪੁੱਤਰਾਂ ਨੂੰ ਤਰਸ ਦੇ ਅਧਾਰ ‘ਤੇ ਨੌਕਰੀ ਦੇਣ ਦੇ ਪ੍ਰਸਤਾਵ ਨੂੰ ਲੈ ਕੇ ਦਿਨੋਂ-ਦਿਨ ਸਰਕਾਰ ਦੇ ਖਿਲਾਫ਼ ਰੋਸ ਦੀ ਲਹਿਰ ਵਧਦੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਦੋ ਵਿਸ਼ੇਸ਼ ਵਿਧਾਇਕਾਂ ਦੇ ਪੁੱਤਰਾਂ ਨੂੰ ਇੱਕ "ਵਿਸ਼ੇਸ਼ ਕੇਸ" ਤਹਿਤ ਪੁਲਿਸ ਇੰਸਪੈਕਟਰ ਅਤੇ ਨਾਇਬ ਤਹਿਸੀਲਦਾਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ ਦੂਜੇ ਪਾਸੇ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੇ ਦੌਰਾਨ 400 ਦੇ ਕਰੀਬ ਕਿਸਾਨਾਂ ਦੀ ਜਾਨ ਚਲੀ ਗਈ ਜਿਸ ਤੋਂ ਬਾਅਦ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਮ੍ਰਿਤਕ ਕਿਸਾਨਾਂ ਦੇ ਇੱਕ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਪਰ ਸਰਕਾਰ ਵੱਲੋਂ ਸਰਕਾਰੀ ਨੌਕਰੀ ਨਾ ਦੇਣ ਤੇ ਮ੍ਰਿਤਕ ਕਿਸਾਨਾਂ ਦੇ ਪਰਿਵਾਰ ਕਾਫੀ ਖਫ਼ਾ ਵਿਖਾਈ ਦੇ ਰਹੇ ਹਨ।
ਨਾਭਾ ਹਲਕੇ ਵਿੱਚ ਤਿੰਨ ਕਿਸਾਨ ਦਿੱਲੀ ਸੰਘਰਸ਼ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ ।ਇਨ੍ਹਾਂ ਪਰਿਵਾਰਾਂ ਦੇ ਵਿੱਚ ਸਰਕਾਰ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 6 ਮਹੀਨੇ ਬੀਤ ਜਾਣ ਤੋਂ ਬਾਅਦ ਸਰਕਾਰ ਵੱਲੋਂ ਪੀੜਤ ਪਰਿਵਾਰ ਦੇ ਮੈਬਰਾਂ ਦੀ ਸਾਰ ਹੀ ਨਹੀਂ ਲਈ। ਇਸ ਦੌਰਾਨ ਪੀੜਤ ਪਰਿਵਾਰਾਂ ਦੇ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਜੋ ਸਰਕਾਰ ਨੇ ਉਨ੍ਹਾਂ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾਵੇ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਾਂਗਰਸ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਦੇ ਵਿਧਾਇਕਾਂ ਦੇ ਲੜਕਿਆਂ ਲਈ ਨੌਕਰੀਆਂ ਤਾਂ ਹਨ ਪਰ ਕਿਸਾਨੀ ਸੰਘਰਸ ਵਿੱਚ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਲਈ ਕੋਈ ਨੌਕਰੀਆਂ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਸ ਦਾ ਖਮਿਆਜ਼ਾ ਜ਼ਰੂਰ ਭੁਗਤਣਾ ਪਵੇਗਾ ਜੋ ਵਾਅਦੇ ਕੀਤੇ ਸਨ ਉਹ ਵਾਅਦੇ ਸਰਕਾਰ ਕਿਸਾਨਾਂ ਤੇ ਖਰੀ ਨਹੀਂ ਉਤਰ ਰਹੀ।
ਇਹ ਵੀ ਪੜ੍ਹੋ:Agricultural Law: ਕਿਸਾਨਾਂ ਨੇ ਉਦਘਾਟਨ ਕਰਨ ਆਏ ਵਿਧਾਇਕ ਮਾਨਸ਼ਾਹੀਆ ਦਾ ਕੀਤਾ ਵਿਰੋਧ