ਪਟਿਆਲਾ: ਅਧਿਆਪਕਾਂ ਤੋਂ ਬਾਅਦ ਪੀਆਰਟੀਸੀ ਦੇ ਸੇਵਾਮੁਕਤ ਮੁਲਾਜ਼ਮ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਮੰਗਲਵਾਰ ਨੂੰਪੀਆਰਟੀਸੀ ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਨੇ ਮੀਟਿੰਗ ਕੀਤੀ। ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਲਗਭਗ 700 ਮੁਲਾਜਮਾਂ ਨੂੰ ਪੈਨਸ਼ਨ ਨਹੀਂ ਮਿਲ ਰਹੀ। ਦੂਜੇ ਪਾਸੇ, ਜਿਨ੍ਹਾਂ ਨੂੰ ਪੈਨਸ਼ਨ ਮਿਲਦੀ ਹੈ ਉਹ ਸਮੇਂ ਸਿਰ ਨਹੀਂ ਦਿੱਤੀ ਜਾਂਦੀ ਅਤੇ ਡੀ ਏ ਦੀਆ ਕਿਸ਼ਤਾਂ ਰੋਕੀਆਂ ਜਾ ਰਹੀਆਂ ਹਨ
ਉਨ੍ਹਾਂ ਕਿਹਾ, "ਅਸੀਂ ਸਰਕਾਰ ਤੋਂ ਲੰਮੇ ਸਮੇ ਤੋਂ ਪੇਅ ਕਮਿਸ਼ਨ ਦੇ ਨਾਲ ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦੀ ਮੰਗ ਕਰ ਰਹੇ ਹਾਂ।" ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਉਹ ਚੋਣ ਜ਼ਾਬਤੇ ਅੰਦਰ ਹੀ ਆਪਣਾ ਸੰਘਰਸ਼ ਸ਼ੁਰੂ ਕਰਨਗੇ।