ਪਟਿਆਲਾ: ਆਪਣੇ ਹੱਕਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਔਰਤਾਂ ਉੱਤੇ ਪਟਿਆਲਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਰੋਸ ਤਹਿਤ ਬਟਾਲਾ ਵਿੱਚ ਪੰਜਾਬ ਅਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਦੇ ਬੈਨਰ ਹੇਠ ਰੋਸਸ ਪ੍ਰਦਰਸ਼ਨ ਕੀਤਾ ਗਿਆ। ਰੋਸ ਮਾਰਚ ਕੱਢਦੇ ਹੋਏ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ।
ਇਸ ਮੌਕੇ ਪ੍ਰਦਰਸ਼ਕਾਰੀਆਂ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਉੱਤੇ ਜਿੱਥੇ ਇੱਕ ਪਾਸੇ ਪੂਰੇ ਸੰਸਾਰ ਵਿੱਚ ਔਰਤਾਂ ਦੇ ਪ੍ਰਤੀ ਆਦਰ ਵਿੱਚ ਸਮਾਗਮ ਹੋਏ ਅਤੇ ਉਨ੍ਹਾਂ ਦੀ ਸ਼ਕਤੀ ਨੂੰ ਸੱਜਦਾ ਕੀਤਾ ਜਾ ਰਿਹਾ ਹੈ। ਉੱਥੇ ਹੀ, ਪੰਜਾਬ ਸਰਕਾਰ ਆਪਣੇ ਹੱਕ ਮੰਗਣ ਵਾਲੀਆਂ ਔਰਤਾਂ ਨੂੰ ਡੰਡੇ ਨਾਲ ਇੱਜ਼ਤ ਦੇ ਰਹੀਆਂ ਹਨ ਜਿਸ ਦੀ ਤਾਜ਼ਾ ਮਿਸਾਲ ਵਜੋਂ ਔਰਤਾਂ ਵੱਲੋਂ ਹੱਕ ਮੰਗਣ 'ਤੇ ਉਨ੍ਹਾਂ ਨਾਲ ਪੁਲਿਸ ਕਰਮਚਾਰੀਆਂ ਵੱਲੋਂ ਖਿੱਚਾ ਧੋਹੀ ਕੀਤੀ ਗਈ ਅਤੇ ਲਾਠੀਚਾਰਜ ਕੀਤਾ ਗਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ 'ਤੇ ਪਟਿਆਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਿਸ ਤਰ੍ਹਾਂ ਦੀ ਕਾਰਵਾਈ ਕੀਤੀ ਗਈ, ਉਸ ਦੇ ਵਿਰੋਧ ਵਿੱਚ ਬਟਾਲਾ ਵਿੱਚ ਅਰਥੀ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅਤੇ ਯੂਟੀ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ ਪੂਰੇ ਪੰਜਾਬ ਵਿੱਚੋਂ ਵੱਡੀ ਗਿਣਤੀ ਵਿੱਚ ਔਰਤਾਂ ਸਮੇਤ ਵੱਖ ਵੱਖ ਵਿਭਾਗਾਂ 'ਚ ਠੇਕਿਆ ਪ੍ਰਣਾਲੀ ਦੇ ਅਨੁਸਾਰ ਭਰਤੀ ਕੀਤੇ। ਮੁਲਾਜ਼ਮ ਜਦੋਂ ਆਪਣੀਆਂ ਮੰਗਾਂ ਲਈ ਮੋਤੀ ਮਹਲ ਦੀ ਵੱਲ ਮਾਰਚ ਕਰ ਰਹੇ ਸਨ ਤਾਂ ਪੁਲਿਸ ਨੇ ਇਕ ਸਾਜਿਸ਼ ਦੇ ਤਹਿਤ ਲੀਡਰਸ਼ਿਪ ਨੂੰ ਟਾਰਗੇਟ ਕਰਦੇ ਹੋਏ ਲਾਠੀਚਾਰਜ ਕੀਤਾ ਅਤੇ ਪੁਲਿਸ ਕਰਮਚਾਰੀਆਂ ਵੱਲੋਂ ਵਾਲਾਂ ਤੋਂ ਫੜ ਫੜ ਕੇ ਪ੍ਰਦਰਸ਼ਨਕਾਰੀਆਂ ਨੂੰ ਘਸੀਟਿਆ ਗਿਆ।
ਇੱਥੇ ਹੀ ਬਸ ਨਹੀਂ ਸਗੋਂ ਉਲਟਾ ਗ਼ਲਤ ਰਿਪੋਰਟਾਂ ਤਿਆਰ ਕਰਵਾ ਸੰਘਰਸ਼ੀ ਮੁਲਾਜ਼ਮਾ ਉੱਤੇ ਹੀ ਵੱਖ ਵੱਖ ਧਾਰਾਵਾਂ ਤਹਿਤ ਝੂਠੇ ਪਰਚੇ ਦਰਜ ਕਰ ਦਿੱਤੇ ਗਏ। ਉਨ੍ਹਾਂ ਨੇ ਮੰਗ ਕੀਤੀ ਕਿ ਪਟਿਆਲਾ ਪੁਲਿਸ ਦੀ ਇਸ ਬੇਰਹਿਮੀ ਦੀ ਨਿਰਪੱਖ ਜੁਡੀਸ਼ੀਅਲ ਜਾਂਚ ਹੋਣੀ ਚਾਹੀਦੀ ਹੈ ਅਤੇ ਲਟਕ ਰਹੀਆਂ ਮੰਗਾਂ ਜਲਦ ਸਰਕਾਰ ਪੂਰੀਆਂ ਹੋਣੀਆਂ ਚਾਹੀਆਂ ਹਨ।