ਪਟਿਆਲਾ: ਰਵਿਦਾਸ ਸਮਾਜ ਵੱਲੋਂ ਥਾਂ-ਥਾਂ 'ਤੇ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ ਜਿਸ ਦੇ ਚੱਲਦਿਆਂ ਪਟਿਆਲਾ ਦੇ ਵੱਖ-ਵੱਖ ਚੌਂਕਾਂ ਵਿੱਚ ਧਰਨੇ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਮੁਕੰਮਲ ਤੌਰ 'ਤੇ ਬੰਦ ਕੀਤੀ ਗਈ।
ਰਵੀਦਾਸ ਸਮਾਜ ਦੇ ਲੋਕਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਵੱਲੋਂ ਕੀਤੀ ਗਈ ਰਵੀਦਾਸ ਮੰਦਰ ਦੀ ਭੰਨ ਤੌੜ ਨੂੰ ਬਿਲਕੁਲ ਵੀ ਬਰਦਾਸ਼ਤ ਕੀਤਾ ਜਾਵੇਗਾ। ਦਿੱਲੀ ਵਿੱਚ ਰਵਿਦਾਸ ਮੰਦਰ ਤੋੜਨ ਤੋਂ ਬਾਅਦ ਪੂਰੇ ਪੰਜਾਬ ਦੇ 'ਚ ਰੋਸ ਦੀ ਲਹਿਰ ਜਾਰੀ ਹੈ। ਰਵਿਦਾਸ ਸਮਾਜ ਵੱਲੋਂ ਹਰ ਜ਼ਿਲ੍ਹੇ ਵਿੱਚ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਗੁਰੂ ਰਵਿਦਾਸ ਮੰਦਰ ਮਾਮਲਾ: ਪੰਜਾਬ ਬੰਦ ਦੌਰਾਨ ਨੈਸ਼ਨਲ ਹਾਈਵੇਅ ਜਾਮ