ETV Bharat / state

ਪੰਜਾਬ ਪੁਲਿਸ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕਰ ਰਹੀ ਜਾਗਰੂਕ - ਨਸ਼ਿਆਂ ਖ਼ਿਲਾਫ਼

ਮਾਨਸਾ ਜ਼ਿਲ੍ਹੇ ਵਿੱਚ ਐੱਸ.ਐੱਸ.ਪੀ ਡਾ ਨਰਿੰਦਰ ਭਾਰਗਵ ਦੇ ਆਦੇਸ਼ ਅਨੁਸਾਰ ਪਿੰਡਾਂ ਵਿੱਚ ਵੀ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।

ਪੰਜਾਬ ਪੁਲਿਸ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕਰ ਰਹੀ ਜਾਗਰੂਕ

author img

By

Published : Jul 9, 2021, 5:51 PM IST

ਮਾਨਸਾ: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਪਿੰਡ ਪਿੰਡ ਲੋਕਾਂ ਨੂੰ ਨਸ਼ਿਆਂ ਤੋਂ ਪਰਹੇਜ਼ ਕਰਨ ਦੇ ਲਈ ਜਾਗਰੂਕ ਕੀਤਾ ਜਾਂ ਰਿਹਾ ਹੈ।

ਮਾਨਸਾ ਜ਼ਿਲ੍ਹੇ ਵਿੱਚ ਐੱਸ.ਐੱਸ.ਪੀ ਡਾ ਨਰਿੰਦਰ ਭਾਰਗਵ ਦੇ ਆਦੇਸ਼ ਅਨੁਸਾਰ ਪਿੰਡਾਂ ਵਿੱਚ ਵੀ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਜਿਸ ਵਿੱਚ ਪਿੰਡ ਭੰਮੇ ਕਲਾਂ ਵਿਖੇ ਡੀ ਐੱਸ ਪੀ ਅਮਰਜੀਤ ਸਿੰਘ ਦੀ ਅਗਵਾਈ ਦੇ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੇ ਵਿੱਚ ਪਿੰਡ ਵਾਸੀਆਂ ਵੱਲੋਂ ਹਿੱਸਾ ਲਿਆ ਗਿਆ, ਅਤੇ ਨਸ਼ੇ ਨਾ ਕਰਨ ਦੇ ਲਈ ਵਿਸ਼ਵਾਸ ਦਿਵਾਇਆ ਗਿਆ।

ਪੰਜਾਬ ਪੁਲਿਸ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕਰ ਰਹੀ ਜਾਗਰੂਕ

ਡੀ.ਐਸ.ਪੀ ਅਮਰਜੀਤ ਸਿੰਘ ਨੇ ਕਿਹਾ, ਕਿ ਅੱਜ ਨਸ਼ਾ ਸਕੂਲਾਂ ਕਾਲਜਾਂ ਤੱਕ ਪਹੁੰਚ ਚੁੱਕਿਆ ਹੈ। ਜਿਸਦੇ ਨਾਲ ਸਾਡੀ ਨੌਜਵਾਨ ਪੀੜ੍ਹੀ ਦਿਨੋਂ ਦਿਨ ਨਸ਼ਿਆਂ ਵਿੱਚ ਗਰਕ ਹੁੰਦੀ ਜਾਂ ਰਹੀ ਹੈ, ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬੀਆਂ ਨੂੰ ਜੁੱਸੇ ਅਤੇ ਆਚਰਣ ਵਜੋਂ ਜਾਣਿਆ ਜਾਂਦਾ ਸੀ। ਪਰ ਅੱਜ ਜਿਵੇਂ ਹੀ ਪੰਜਾਬੀ ਨਸ਼ਿਆਂ ਦੇ ਵਿੱਚ ਗੁਲਤਾਨ ਹੋ ਨਾ ਤਾਂ ਉਹ ਜੁੱਸੇ ਰਹੇ ਹਨ ਅਤੇ ਨਾ ਹੀ ਆਚਰਣ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਨਸ਼ਿਆਂ ਦੇ ਵਿੱਚ ਗਰਕ ਰਹੀ ਨੌਜਵਾਨ ਪੀੜੀ ਨੂੰ ਬਚਾਉਣ ਦੀ, ਅਤੇ ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਦੀ ਤਸਕਰੀ ਕਰਦਾ ਹੈ, ਤਾਂ ਉਸ ਦੀ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ, ਅਤੇ ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਥਾਣਾ ਮੁਖੀ ਕਰਮਜੀਤ ਕੌਰ ਨੇ ਵੀ ਲੋਕਾਂ ਨੂੰ ਨਸ਼ਿਆਂ ਤੋਂ ਗੁਰੇਜ਼ ਕਰਨ ਦੇ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ:-2022 ਲਈ ਸੁਖਬੀਰ ਬਾਦਲ ਦਾ ਇੱਕ ਹੋਰ ਵੱਡਾ ਚੋਣ ਵਾਅਦਾ, ਕਿਸਾਨੀ ਅੰਦੋਲਨ ਦੇ ਸ਼ਹੀਦਾਂ ਲਈ ਕੀਤਾ ਇਹ ਐਲਾਨ

ETV Bharat Logo

Copyright © 2025 Ushodaya Enterprises Pvt. Ltd., All Rights Reserved.