ਪਟਿਆਲਾ: ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀ ਸੰਗਠਨ ਨੇ ਰੋਸ ਮਾਰਚ ਕੱਢਿਆ। ਇਸ ਮੌਕੇ ਵਿਦਿਆਰਥੀਆਂ ਨੇ ਜਾਮੀਆ ਦੇ ਵਿਦਿਆਰਥੀਆਂ ‘ਤੇ ਲਾਠੀਚਾਰਜ ਦੇ ਵਿਰੋਧ ਵਿੱਚ ਸਰਕਾਰ ਤੇ ਦਿੱਲੀ ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਸਬੰਧੀ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕਿਹਾ ਕਿ ਜਾਮੀਆ ਵਿੱਚ CAB ਦਾ ਵਿਰੋਧ ਕਰ ਰਹੇ ਵਿਦਿਆਰਥੀਆਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ ਜੋ ਕਿ ਬਿਲਕੁਲ ਗ਼ਲਤ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਸ ਵੇਲੇ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ ਜਦੋਂ ਉਹ ਯੂਨੀਵਰਸਿਟੀ ਦੇ ਅੰਦਰ ਲਾਇਬ੍ਰੇਰੀ ਵਿੱਚ ਪੜ੍ਹ ਰਹੇ ਸਨ। ਵਿਦਿਆਰਥੀਆਂ ਨੇ ਅੱਗੇ ਕਿਹਾ ਕਿ ਜੇਕਰ ਵਿਦਿਆਰਥੀਆਂ ਨਾਲ ਇਸੇ ਤਰ੍ਹਾਂ ਦਾ ਵਤੀਰਾ ਮੁੜ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ ਤੇਜ਼ ਕਰਨਗੇ।
ਇਸ ਮੌਕੇ ਯੂਨੀਵਰਸਟੀ ਦੇ ਪ੍ਰੋਫ਼ੈਸਰ ਜੋਗਾ ਸਿੰਘ ਵੀ ਵਿਰੋਧ ਵਿੱਚ ਉਤਰੇ ਤੇ ਕਿਹਾ ਕਿ ਸਰਕਾਰ ਵੱਲੋਂ ਪਾਸ ਕੀਤਾ ਗਿਆ ਬਿੱਲ ਗ਼ਲਤ ਹੈ। ਪ੍ਰੋਫ਼ੈਸਰ ਨੇ ਕਿਹਾ ਕਿ ਇਸ ਸਮੇਂ ਸੰਕਟ ਦਾ ਸਮਾਂ ਭਾਰਤੀਆਂ ਉੱਤੇ ਹੈ। ਹਰ ਧਰਮ ਦੇ ਲੋਕਾਂ ਨੇ ਇਸ ਤੋਂ ਆਜ਼ਾਦੀ ਪ੍ਰਾਪਤ ਕਰਨ ਲਈ ਏਕਤਾ ਬਣਾਈ ਸੀ, ਜਿਸ ਕਾਰਨ ਸਾਡੇ ਭਾਰਤ ਨੂੰ ਇੱਕ ਦੇਸ਼ ਬਣਾਇਆ ਗਿਆ ਸੀ, ਅਤੇ ਉਹ ਏਕਤਾ ਟੁੱਟ ਰਹੀ ਹੈ। ਇਸ ਦੇ ਨਾਲ ਹੀ ਨਾਗਰਿਕਤਾ ਦੇ ਅਧਾਰ 'ਤੇ ਉਨ੍ਹਾਂ ਨੂੰ ਵੰਡਣਾ ਇਸ ਸੋਚ ਦੀ ਭਾਵਨਾ ਹੈ। ਹੁਣ ਵੇਖਣ ਵਾਲੀ ਗੱਲ ਹੈ ਕਿ ਕੀ CAB ਨੂੰ ਲੈ ਕੇ ਦੇਸ਼ ਵਿੱਚ ਇਸੇ ਤਰ੍ਹਾਂ ਵਿਰੋਧ ਪ੍ਰਦਰਸ਼ਨ ਹੁੰਦੇ ਰਹਿਣਗੇ ਜਾਂ ਫਿਰ ਸਰਕਾਰ ਬਿੱਲ ਵਿੱਚ ਕੋਈ ਸੋਧ ਕਰੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?