ਪਟਿਆਲਾ: ਵਜ਼ੀਫਾ ਘੁਟਾਲੇ ਨੂੰ ਲੈ ਕੇ ਸੂਬਾ ਸਰਕਾਰ ਵਿਵਾਦਾਂ 'ਚ ਘਿਰੀ ਹੋਈ ਹੈ। ਵਿਰੋਧੀ ਧਿਰ ਇਸ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ 'ਤੇ ਜੰਮ ਕੇ ਨਿਸ਼ਾਨੇ ਵਿੰਨ੍ਹ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਕਾਂਗਰਸ ਦਾ ਘਿਰਾਉ ਕੀਤਾ ਜਾ ਰਿਹਾ ਹੈ।
ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 2 ਨਵੰਬਰ ਨੂੰ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਧਰਮਸੋਤ ਦੇ ਖਿਲਾਫ ਇੱਕ ਇਤਿਹਾਸਿਕ ਰੈਲੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਰੈਲੀ ਕਾਂਗਰਸ ਸਰਕਾਰ ਦੀ ਜੜਾ ਹਿੱਲਾ ਕੇ ਰੱਖ ਦਵੇਗੀ।
ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜ੍ਹਣ 'ਤੇ ਐਲਾਨੇ 1 ਕਰੋੜ ਰੁਪਏ ਦੇ ਜੁਰਮਾਨੇ 'ਤੇ ਉਨ੍ਹਾਂ ਕਿਹਾ ਕਿ ਅੰਬਾਨੀ-ਅਡਾਨੀਆਂ ਕੋਲ ਵੀ ਜੁਰਮਾਨੇ ਲਈ ਇੱਕ ਕਰੋੜ ਨਹੀਂ ਹੈ। ਕੇਂਦਰ ਸਰਕਾਰ ਪੰਜਾਬ ਦੇ ਪ੍ਰਤੀ ਤਾਨਾਸ਼ਾਹ ਰਵੱਈਆ ਅਪਣਾ ਰਹੀ ਹੈ।
ਹਲਕਾ ਇੰਚਾਰਜ ਦਾ ਕਹਿਣਾ ਸੀ ਕਿ ਇਹ ਰੈਲੀ 1 ਲ਼ੱਖ, 20 ਹਜ਼ਾਰ ਦਲਿਤ ਵਿਦਿਆਰਥੀਆਂ ਦੇ ਹੱਕ 'ਚ ਹੈ ਤਾਂ ਜੋ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।