ਪਟਿਆਲਾ: 2022 ਦੀਆਂ ਚੋਣਾਂ ਨੂੰ ਲੈਕੇ ਪੰਜਾਬ ਵਿੱਚ ਸਿਆਸੀ ਅਖਾੜਾ ਭਖ ਚੁੱਕਿਆ ਹੈ ਅਤੇ ਹੁਣ ਸਿਆਸੀ ਪਾਰਟੀਆਂ ਵੱਲੋਂ ਰੈਲੀਆ ਕਰਕੇ ਇਸ ਨੂੰ ਹੋਰ ਗਰਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ (President of the Shiromani Akali Dal) ਸੁਖਬੀਰ ਸਿੰਘ ਬਾਦਲ ਵੱਲੋਂ ਲਗਾਤਾਰ ਪੰਜਾਬ ਦੇ ਵੱਖ-ਵੱਖ ਹਲਕਿਆ ਵਿੱਚ ਰੈਲੀਆ ਕੀਤੀਆ ਜਾ ਰਹੀਆਂ ਹਨ। ਇਸੇ ਤਹਿਤ ਹਲਕਾ ਸਨੌਰ ਵਿੱਚ ਉਨ੍ਹਾਂ ਨੇ ਮੌਜੂਦਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ ਦੇ ਹੱਕ ਵਿੱਚ ਰੈਲੀ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਸਮੂਹ ਲੀਡਰਸ਼ਿਪ ਮੌਜੂਦ ਰਹੀ।
ਇਸ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਲੀਡਰਾ ਵੱਲੋਂ ਵਿਰੋਧੀਆ ‘ਤੇ ਜਮ ਕੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ‘ਤੇ ਨਿਸ਼ਾਨੇ ਸਾਧਦੇ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਸਰਕਾਰ ਦਿੱਲੀ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋ ਚੁੱਕੀ ਹੈ ਅਤੇ ਹੁਣ ਕੇਜਰੀਵਾਲ ਪੰਜਾਬ ਵਿੱਚ ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਾਸਲ ਕਰਨਾ ਚਾਹੁੰਦਾ ਹੈ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ (Government of Punjab) ‘ਤੇ ਨਿਸ਼ਾਨੇ ਸਾਧਦੇ ਕਿਹਾ ਕਿ ਅੱਜ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੌਜੂਦਾ ਮੰਤਰੀ ਅਤੇ ਵਿਧਾਇਕ ਮਿਲ ਕੇ ਪੰਜਾਬ ਦੀ ਲੁੱਟ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦਲਿਤਾ ਦੀਆਂ ਵੋਟਾਂ ਲੈਣ ਲਈ ਚਰਨਜੀਤ ਸਿੰਘ ਚੰਨੀ ਨੂੰ 3 ਮਹੀਨੇ ਲਈ ਮੁੱਖ ਮੰਤਰੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਪੰਜਾਬ ਦੇ ਨਾਲ ਪਿਆਰ ਨਹੀਂ ਹੈ।
ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ (President of the Punjab Congress) ਨਵਜੋਤ ਸਿੰਘ ਸਿੱਧੂ ‘ਤੇ ਬੋਲਦਿਆ ਕਿਹਾ ਕਿ ਸਿੱਧੂ ਮੁੱਖ ਮੰਤਰੀ ਦੀ ਕੁਰਸੀ ਲਈ ਆਪਣੀ ਹੀ ਪਾਰਟੀ ਲੀਡਰਾਂ ਦਾ ਵਿਰੋਧ ਕਰ ਰਿਹਾ ਹੈ। ਉਨ੍ਹਾਂ ਨੇ ਸਿੱਧੂ ‘ਤੇ ਪੰਜਾਬ ਅਤੇ ਪੰਜਾਬੀਆ ਨਾਲ ਧੋਖਾ ਕਰਨ ਦੇ ਇਲਜ਼ਾਮ ਲਗਾਏ ਹਨ।
2022 ਵਿੱਚ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ ਅਤੇ ਸਰਕਾਰ ਬਣਦੇ ਹੀ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਕਿਸਾਨਾਂ ਲਈ ਲਾਭਦਾਇਕ ਨੀਤੀਆ ਲਾਗੂ ਕਰਨ ਦਾ ਵੀ ਵਾਅਦਾ ਕੀਤਾ ਹੈ।
ਇਹ ਵੀ ਪੜ੍ਹੋ:2022 'ਚ ਸਰਕਾਰ ਬਣਾਉਣ ਨੂੰ ਲੈਕੇ ਸਿੱਧੂ ਦੇ ਵੱਡੇ ਬਿਆਨ ਤੇ ਵਾਅਦੇ