ਪਟਿਆਲਾ: ਐਸ.ਐਸ.ਏ ਰਮਸਾ ਅਤੇ ਮਿਡ-ਡੇ-ਮੀਲ ਕਰਮਚਾਰੀਆਂ ਵਲੋਂ ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਉਨ੍ਹਾਂ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾ ਰਿਹਾ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਆਪਣੀਆਂ ਮੰਗਾਂ ਨੂੰ ਲੈਕੇ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹਨ ਅਤੇ ਹੁਣ ਉਨ੍ਹਾਂ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਉਨ੍ਹਾਂ ਦੀ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਵੀ ਹੋ ਚੁੱਕੀਆਂ ਹਨ,ਪਰ ਬਾਵਜੂਦ ਇਸਦੇ ਸਿਰਫ਼ ਸਰਕਾਰ ਵਲੋਂ ਲਾਰੇ ਹੀ ਲਗਾਏ ਜਾ ਰਹੇ ਹਨ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਉਹ ਲੰਬੇ ਸਮੇਂ ਤੋਂ ਸਰਕਾਰ ਕੋਲੋਂ ਪੱਕੇ ਕਰਨ ਦੀ ਮੰਗ ਕਰ ਰਹੀ ਹੈ, ਪਰ ਸਰਕਾਰ ਵਲੋਂ ਇਸ ਗੱਲ 'ਤੇ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਹ ਹੁਣ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨਗੇ।