ਪਟਿਆਲਾ: ਸੂਬੇ ਚ ਪਨਬੱਸ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਮੁਲਾਜ਼ਮਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੂਬਾ ਸਰਕਾਰ ਦੇ ਖਿਲਾਫ਼ ਤਿੰਨ ਰੋਜਾ ਹੜਤਾਲ ਕੀਤੀ ਜਾ ਰਹੀ ਹੈ। ਪਟਿਆਲਾ ਦੇ ਵਿੱਚ ਮੁਲਾਜ਼ਮਾਂ ਦੇ ਵੱਲੋਂ ਬੱਸ ਸਟੈਂਡ ਤੇ ਧਰਨਾ ਲਗਾ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਪੱਕਿਆਂ ਕਰਨ ਦੀ ਮੰਗ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਭਲਕੇ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਵੀ ਚਿਤਾਵਨੀ ਦਿੱਤੀ ਹੈ।
ਇਸ ਮੌਕੇ ਗੱਲਬਾਤ ਦੌਰਾਨ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਜਤਾਉਂਦਿਆਂ ਆਖਿਆ ਕਿ ਜਦੋਂ ਸਾਡੀ ਭਰਤੀ ਕੀਤੀ ਗਈ ਸੀ ਤਾਂ ਸਰਕਾਰ ਨੇ ਸਾਨੂੰ ਆਖਿਆ ਗਿਆ ਸੀ ਕਿ 3 ਸਾਲ ਕੱਚੇ ਤੌਰ ਤੇ ਬਤੌਰ ਰੱਖਿਆ ਜਾਵੇਗਾ ਅਤੇ ਉਸ ਤੋਂ ਬਾਅਦ ਪੱਕਾ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਤਨਖਾਹ ਵਧਾਉਣ ਦੀ ਵੀ ਗੱਲ ਆਖੀ ਗਈ ਸੀ। ਉਨ੍ਹਾਂ ਦੱਸਿਆ ਲੰਮਾ ਸਮਾਂ ਬੀਤ ਚੁੱਕਿਆ ਪਰ ਅਜੇ ਤੱਕ ਉਨ੍ਹਾਂ ਮੰਗਾਂ ਜਿਉਂ ਦੀਆਂ ਤਿਉਂ ਬਰਕਰਾਰ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਹੁਣ ਆਪਣੀਆਂ ਮੰਗਾਂ ਮਨਵਾਉਣ ਦੇ ਲਈ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣਾ ਪਿਆ ਹੈ ਤੇ ਜਿਸ ਕਰਕੇ ਤਿੰਨ ਦਿਨ੍ਹਾਂ ਦੇ ਲਈ ਹੜਤਾਲ ਕੀਤੀ ਗਈ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਭਲਕੇ ਉਨ੍ਹਾਂ ਦੇ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਵੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ:ਪਨਬੱਸ 'ਤੇ PRTC ਕੰਟ੍ਰੈਕਟ ਵਰਕਰਾਂ ਦੀ ਤਿੰਨ ਦਿਨਾਂ ਹੜਤਾਲ