ਪਟਿਆਲਾ: ਕੋਰੋਨਾ ਮਹਾਂਮਾਰੀ ਦੇ ਮਾਮਲੇ ਪੰਜਾਬ ਵਿੱਚ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਇਸ ਤੋਂ ਨਿਜਾਤ ਪਾਉਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਹਾਂਮਾਰੀ 'ਤੇ ਜਿੱਤ ਹਾਸਲ ਕਰਨ ਲਈ ਮਿਸ਼ਨ ਫ਼ਤਿਹ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮਿਸ਼ਨ ਫ਼ਤਿਹ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ।
ਸੋਮਵਾਰ ਨੂੰ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਮਿਸ਼ਨ ਫ਼ਤਿਹ ਤਹਿਤ ਤੇ ਉਨ੍ਹਾਂ ਦੇ ਯੋਗਦਾਨ ਲਈ ਬੈਜ ਲਗਾਏ ਗਏ। ਇਸ ਦੇ ਨਾਲ ਹੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਉਨ੍ਹਾਂ ਸਫਾਈ ਕਰਮਚਾਰੀਆਂ ਨਾਲ ਵੀਡੀਓ ਕਾਲ ਰਾਹੀਂ ਰਾਬਤਾ ਕਾਇਮ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ।
ਇਹ ਵੀ ਪੜ੍ਹੋ:ਬੀਤੇ 14 ਦਿਨਾਂ 'ਚ ਸਮੁੱਚੇ ਦੇਸ਼ 'ਚ ਆਮ ਨਾਲੋਂ 31 ਫੀਸਦ ਵੱਧ ਪਿਆ ਮੀਂਹ
ਨਗਰ ਨਿਗਮ ਕਮਿਸ਼ਨਰ ਪੂਨਮਦੀਪ ਕੌਰ ਨੇ ਪਰਨੀਤ ਕੌਰ ਨੂੰ ਕਿਹਾ ਕਿ ਅਸੀਂ ਸਾਰੇ ਮਿਸ਼ਨ ਫ਼ਤਿਹ ਦੇ ਨਾਲ ਹਾਂ ਤੇ ਇਸ ਮਿਸ਼ਨ ਫ਼ਤਿਹ ਨੂੰ ਆਪਣਾ ਪੂਰਾ ਯੋਗਦਾਨ ਵੀ ਦੇਵਾਗੇ। ਪ੍ਰਨੀਤ ਕੌਰ ਨੇ ਉਸ ਵੀਡੀਓ ਕਾਲ 'ਚ ਸਫਾਈ ਕਰਮਚਾਰੀਆਂ ਨਾਲ ਵੀ ਗੱਲ ਬਾਤ ਕੀਤੀ ਤੇ ਕਿਹਾ ਕਿ ਉਹ ਕੋਰੋਨਾ ਯੋਧੇ ਹਨ ਉਨ੍ਹਾਂ ਦੀ ਸ਼ਲਾਘਾ ਕੀਤੀ।