ETV Bharat / state

ਸਤਵਿੰਦਰ ਸਿੰਘ ਚੈੜੀਆਂ ਨੇ ਪੀਆਰਟੀਸੀ ਦੇ ਚੇਅਰਮੈਨ ਵੱਜੋਂ ਸੰਭਾਲਿਆ ਅਹੁਦਾ

ਪੰਜਾਬ ਸਰਕਾਰ (Government of Punjab) ਵੱਲੋਂ ਪੀਆਰਟੀਸੀ (PRTC) ਦੇ ਨਵੇ ਨਿਯੁਕਤ ਕੀਤੇ ਗਏ ਚੇਅਰਮੈਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Waring), ਆਪਣੀ ਮਾਤਾ ਸ੍ਰੀਮਤੀ ਅਜਮੇਰ ਕੌਰ 'ਤੇ ਪਤਨੀ ਬਲਜੀਤ ਕੌਰ ਸਮੇਤ ਹੋਰਨਾਂ ਸਖ਼ਸੀਅਤਾਂ ਦੀ ਮੌਜੂਦਗੀ 'ਚ ਪੀਆਰਟੀਸੀ ਦੇ ਮੁੱਖ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।

ਸਤਵਿੰਦਰ ਸਿੰਘ ਚੈੜੀਆਂ ਨੇ ਪੀਆਰਟੀਸੀ ਦੇ ਚੇਅਰਮੈਨ ਵੱਜੋਂ ਸੰਭਾਲਿਆ ਅਹੁਦਾ
ਸਤਵਿੰਦਰ ਸਿੰਘ ਚੈੜੀਆਂ ਨੇ ਪੀਆਰਟੀਸੀ ਦੇ ਚੇਅਰਮੈਨ ਵੱਜੋਂ ਸੰਭਾਲਿਆ ਅਹੁਦਾ
author img

By

Published : Nov 22, 2021, 9:25 PM IST

ਪਟਿਆਲਾ: ਪੰਜਾਬ ਸਰਕਾਰ (Government of Punjab) ਵੱਲੋਂ ਪੀਆਰਟੀਸੀ (PRTC) ਦੇ ਨਵੇ ਨਿਯੁਕਤ ਕੀਤੇ ਗਏ ਚੇਅਰਮੈਨ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Waring), ਆਪਣੀ ਮਾਤਾ ਸ੍ਰੀਮਤੀ ਅਜਮੇਰ ਕੌਰ 'ਤੇ ਪਤਨੀ ਬਲਜੀਤ ਕੌਰ ਸਮੇਤ ਹੋਰਨਾਂ ਸਖ਼ਸੀਅਤਾਂ ਦੀ ਮੌਜੂਦਗੀ 'ਚ ਪੀਆਰਟੀਸੀ ਦੇ ਮੁੱਖ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ ਹੈ।

ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ (Transport Minister Raja Waring) ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi), ਜਿਸ ਤਰ੍ਹਾਂ ਖ਼ੁਦ ਆਮ ਲੋਕਾਂ 'ਚੋਂ ਮੁੱਖ ਮੰਤਰੀ ਬਣੇ ਹਨ, ਉਨ੍ਹਾਂ ਨੇ ਉਸੇ ਤਰ੍ਹਾਂ ਹੀ ਲੋਕਾਂ ਤੇ ਪਾਰਟੀ ਦੀ ਸੇਵਾ ਕਰਨ ਵਾਲੇ ਆਗੂਆਂ ਅਤੇ ਵਰਕਰਾਂ ਦਾ ਮਾਣ-ਸਤਿਕਾਰ ਕਰਕੇ ਅਹਿਮ ਅਹੁਦੇ ਦੇ ਕੇ ਨਿਵਾਜਿਆ ਹੈ। ਜਿਸ ਨਾਲ ਵੱਡਾ ਸੁਨੇਹਾ ਲੋਕਾਂ ਤੱਕ ਪੁੱਜਿਆ ਹੈ।

ਸਤਵਿੰਦਰ ਸਿੰਘ ਚੈੜੀਆਂ ਨੇ ਪੀਆਰਟੀਸੀ ਦੇ ਚੇਅਰਮੈਨ ਵੱਜੋਂ ਸੰਭਾਲਿਆ ਅਹੁਦਾ

ਵੜਿੰਗ ਨੇ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਦਿੱਤਾ ਹੈ ਮੌਕਾ

ਵੜਿੰਗ ਨੇ ਸਤਵਿੰਦਰ ਸਿੰਘ ਚੈੜੀਆਂ (Satwinder Singh Chedia) ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਖ਼ੁਦ ਇੱਕ ਆਮ ਪਰਿਵਾਰ 'ਚੋਂ ਉਠੇ ਹਨ ਪਰ ਪਿਛਲੇ ਸਾਢੇ ਚਾਰ ਸਾਲ ਉਨ੍ਹਾਂ ਨੂੰ ਮੌਕਾ ਨਹੀਂ ਮਿਲ ਸਕਿਆ, ਪਰ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਜਿਸ ਦੀ ਬਦੌਲਤ ਉਹ ਰਾਜ ਦੀ ਕੈਬਨਿਟ 'ਚ ਸਭ ਤੋਂ ਛੋਟੀ ਉਮਰ ਦੇ ਮੰਤਰੀ ਬਣੇ ਹਨ।

10 ਹਜ਼ਾਰ ਲੋਕਾਂ ਨੂੰ ਕੀਤਾ ਜਾ ਸਕਦਾ ਹੈ ਰੋਜ਼ਗਾਰ ਪ੍ਰਦਾਨ

ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਮਾਫ਼ੀਏ 'ਤੇ ਸਿਕੰਜਾ ਕਸਣ ਕਰਕੇ ਪੀਆਰਟੀਸੀ (PRTC) 'ਤੇ ਪਨਬਸ ਦੀ ਰੋਜ਼ਾਨਾ ਦੀ ਆਮਦਨ 1 ਕਰੋੜ ਤੋਂ ਵੀ ਵੱਧ ਹੈ, ਜਿਸ ਨਾਲ ਇੱਕ ਸਾਲ 'ਚ 1025 ਨਵੀਆਂ ਬੱਸਾਂ ਪਾਈਆਂ ਜਾ ਸਕਦੀਆਂ ਸਨ ਅਤੇ 10 ਹਜ਼ਾਰ ਲੋਕਾਂ ਨੂੰ ਸਿੱਧਾ ਰੋਜ਼ਗਾਰ ਪ੍ਰਦਾਨ ਕੀਤਾ ਜਾ ਸਕਦਾ ਹੈ।

ਉਨ੍ਹਾਂ ਨੂੰ ਮੰਤਰੀ ਤੋਂ ਸੰਤਰੀ ਬਣਾਉਣ ਦੀਆਂ ਮਿਲ ਰਹੀਆਂ ਹਨ ਧਮਕੀਆਂ

ਟਰਾਂਸਪੋਰਟ ਮੰਤਰੀ (Minister of Transport) ਨੇ ਕਿਹਾ ਕਿ ਜੇਕਰ ਕੁਝ ਦਿਨ੍ਹਾਂ 'ਚ ਸਰਕਾਰੀ ਬੱਸਾਂ ਦੀ ਆਮਦਨ ਵਧ ਸਕਦੀ ਹੈ ਤਾਂ ਪਿਛਲੇ ਸਾਢੇ 14 ਸਾਲਾਂ 'ਚ ਜੋ ਲੁੱਟ ਮਚਾਈ ਗਈ, ਉਸ ਨਾਲ ਕਿੰਨਾ ਵੱਡਾ ਘਾਟਾ ਪਿਆ ਹੈ। ਇਸ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਫੈਸਲਾ ਕੀਤਾ ਹੈ ਕਿ ਰਾਜ 'ਚ 5000 ਬੱਸਾਂ ਦੇ ਪਰਮਿਟ ਆਮ ਲੋਕਾਂ ਨੂੰ ਦਿੱਤੇ ਜਾਣਗੇ ਅਤੇ ਪੰਜਾਬ ਵਿੱਚੋਂ ਟਰਾਂਸਪੋਰਟ ਮਾਫ਼ੀਏ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਦੀਆਂ ਬਿਨ੍ਹਾਂ ਟੈਕਸ ਚਲ ਰਹੀਆਂ 75 ਬੱਸਾਂ ਉਨ੍ਹਾਂ ਨੇ ਬੰਦ ਕੀਤੀਆਂ ਹਨ, ਉਹ ਉਸਨੂੰ ਮੰਤਰੀ ਤੋਂ ਸੰਤਰੀ ਬਣਾਉਣ ਦੀਆਂ ਧਮਕੀਆਂ ਦੇ ਰਹੇ ਹਨ ਪਰ ਸਚਾਈ ਹੁਣ ਪੰਜਾਬ ਦੇ ਲੋਕਾਂ ਦੇ ਸਾਹਮਣੇ ਹੈ।

ਸਿਟ ਬਣਾਕੇ ਜਾਂਚ ਕੀਤੀ ਜਾਵੇਗੀ ਜਾਂਚ

ਰਾਜਾ ਵੜਿੰਗ ਕਿਹਾ ਕਿ ਜਿਨ੍ਹਾਂ ਕਰਕੇ ਵਿਭਾਗ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਵਿਰੁੱਧ ਸਿਟ ਬਣਾਕੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਨਿਜੀ ਟਰਾਂਸਪੋਰਟ ਕੰਪਨੀ ਨਾਲ ਕੋਈ ਸਿਆਸੀ ਬਦਲਾਖੋਰੀ ਨਹੀਂ ਕੀਤੀ ਜਾ ਰਹੀ ਕਿਉਂਕਿ ਪਿਛਲੀ ਸਰਕਾਰ ਨੇ ਪ੍ਰਾਈਵੇਟ ਬੱਸਾਂ ਨੂੰ ਕੋਵਿਡ ਸਮੇਂ ਦੀ ਰਾਹਤ ਦਿੰਦਿਆਂ 100 ਕਰੋੜ ਰੁਪਏ ਟੈਕਸ ਮੁਆਫ਼ੀ ਦਿੱਤੀ ਸੀ। ਜਿਸ 'ਚੋਂ ਬਾਦਲ ਪਰਿਵਾਰ ਦੀਆਂ ਬੱਸਾਂ ਨੂੰ 14 ਕਰੋੜ ਰੁਪਏ ਦੀ ਮੁਆਫ਼ੀ ਮਿਲੀ ਹੈ।

ਹੈਵੀ ਲਾਇਸੈਂਸ ਬਣਵਾਉਣ ਲਈ ਹੁਣ ਨਹੀਂ ਜਾਣਾ ਪਵੇਗਾ ਮਹੂਆਣਾ

ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ (Department of Transportation) ਵੱਲੋਂ ਅਜਿਹੇ ਪ੍ਰਬੰਧ ਕੀਤੇ ਜਾ ਰਹੇ ਹਨ ਕਿ ਲੋਕਾਂ ਨੂੰ ਆਪਣੇ ਹੈਵੀ ਲਾਇਸੈਂਸ ਬਣਵਾਉਣ ਲਈ ਹੁਣ ਮਹੂਆਣਾ ਨਹੀਂ ਜਾਣਾ ਪਵੇਗਾ।
ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਧਾਈ ਸੁਨੇਹਾ ਲੈ ਕੇ ਵਿਸ਼ੇਸ਼ ਤੌਰ 'ਤੇ ਪੁੱਜੇ ਉਨ੍ਹਾਂ ਦੇ ਭਰਾ ਡਾ.ਮਨੋਹਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਤਵਿੰਦਰ ਸਿੰਘ ਚੈੜੀਆਂ ਦੀ ਪੀਆਰਟੀਸੀ ਦੇ ਚੇਅਰਮੈਨ ਵੱਜੋਂ ਚੋਣ ਬਹੁਤ ਹੀ ਸੋਚ ਸਮਝਕੇ ਕਰਦਿਆਂ ਇੱਕ ਹੀਰਾ ਲੱਭਿਆ ਹੈ।

ਰਾਜਾ ਵੜਿੰਗ ਨੇ ਇਸ ਨੂੰ ਦਿਖਾਇਆ ਹੈ ਨਵਾਂ ਚਾਨਣ

ਉਨ੍ਹਾਂ ਕਿਹਾ ਕਿ ਪੰਜਾਬ ਦਾ ਟਰਾਂਸਪੋਰਟ ਵਿਭਾਗ ਹਨੇਰੇ 'ਚੋਂ ਲੰਘ ਰਿਹਾ ਸੀ ਪਰ ਰਾਜਾ ਵੜਿੰਗ ਨੇ ਇਸ ਨੂੰ ਨਵਾਂ ਚਾਨਣ ਦਿਖਾਇਆ ਹੈ। ਜੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ, ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਹਰੀਸ਼ ਚੌਧਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਜੋ ਭਰੋਸਾ ਪ੍ਰਗਟਾਇਆ ਗਿਆ ਹੈ ਉਸ 'ਤੇ ਉਹ ਹਰ ਹਾਲ ਖਰ੍ਹਾ ਉਤਰਨਗੇ।

ਇਹ ਵੀ ਪੜ੍ਹੋ: ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.