ETV Bharat / state

ਵਜ਼ੀਫ਼ਾ ਘਪਲਾ: ਲੋਕ ਇਨਸਾਫ ਪਾਰਟੀ ਵਰਕਰਾਂ ਨੇ ਕੱਪੜੇ ਲਾਹ ਕੇ ਕੀਤਾ ਮੰਤਰੀ ਵਿਰੁੱਧ ਪ੍ਰਦਰਸ਼ਨ - sadhu singh dharamsot

ਨਾਭਾ ਵਿਖੇ ਪੋਸਟ ਮੈਟ੍ਰਿਕ ਵਜ਼ੀਫ਼ਾ ਘਪਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਵਰਕਰ ਕੈਬਿਨੇਟ ਮੰਤਰੀ ਧਰਮਸੋਤ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ, ਜਿਨ੍ਹਾਂ ਨੂੰ ਪੁਲਿਸ ਨੇ ਰਸਤੇ ਵਿੱਚ ਹੀ ਰੋਕ ਲਿਆ। ਗੁੱਸੇ ਵਿੱਚ ਆਏ ਪਾਰਟੀ ਆਗੂਆਂ ਤੇ ਵਰਕਰਾਂ ਨੇ ਮੌਕੇ 'ਤੇ ਹੀ ਕੱਪੜੇ ਉਤਾਰ ਕੇ ਪੰਜਾਬ ਸਰਕਾਰ ਤੇ ਮੰਤਰੀ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਵਜ਼ੀਫ਼ਾ ਘਪਲਾ: ਲੋਕ ਇਨਸਾਫ ਪਾਰਟੀ ਵਰਕਰਾਂ ਨੇ ਕੱਪੜੇ ਲਾਹ ਕੇ ਕੀਤਾ ਮੰਤਰੀ ਵਿਰੁੱਧ ਪ੍ਰਦਰਸ਼ਨ

author img

By

Published : Aug 31, 2020, 10:12 PM IST

ਨਾਭਾ: 64 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਵਰਕਰ ਸੋਮਵਾਰ ਨੂੰ ਜ਼ਿਲ੍ਹਾ ਫਤਿਹਗੜ੍ਹ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੇ, ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਵਰਕਰਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਇਸ ਦੌਰਾਨ ਪੁਲਿਸ ਤੇ ਵਰਕਰਾਂ ਵਿੱਚ ਧੱਕਾ-ਮੁੱਕੀ ਵੀ ਹੋਈ, ਜਿਸ 'ਤੇ ਗੁੱਸੇ ਵਿੱਚ ਆਏ ਪਾਰਟੀ ਆਗੂਆਂ ਤੇ ਵਰਕਰਾਂ ਨੇ ਕੱਪੜੇ ਉਤਾਰ ਕੇ ਸਰਕਾਰ ਤੇ ਮੰਤਰੀ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਮੰਤਰੀ ਧਰਮਸੋਤ ਨੂੰ ਬਰਖਾਸਤ ਕਰਕੇ ਉਸ ਦੇ ਖਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ।

ਵਜ਼ੀਫ਼ਾ ਘਪਲਾ: ਲੋਕ ਇਨਸਾਫ ਪਾਰਟੀ ਵਰਕਰਾਂ ਨੇ ਕੱਪੜੇ ਲਾਹ ਕੇ ਕੀਤਾ ਮੰਤਰੀ ਵਿਰੁੱਧ ਪ੍ਰਦਰਸ਼ਨ

ਇਸ ਮੌਕੇ ਪਾਰਟੀ ਆਗੂ ਮਨਵਿੰਦਰ ਸਿੰਘ ਗਿਆਸਪੁਰਾ, ਜਰਨੈਲ ਸਿੰਘ ਅਤੇ ਸੰਨੀ ਕੈਂਥ ਨੇ ਕਿਹਾ ਕਿ ਉਹ ਇਥੇ ਕੈਬਿਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਘਿਰਾਉ ਕਰਨ ਲਈ ਪੁੱਜੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਕੱਪੜੇ ਉਤਾਰ ਕੇ ਪੰਜਾਬ ਸਰਕਾਰ ਤੇ ਮੰਤਰੀ ਵਿਰੁੱਧ ਰੋਸ ਪ੍ਰਦਰਸ਼ਨ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਕੈਬਿਨੇਟ ਮੰਤਰੀ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਨਾਲ ਧ੍ਰੋਹ ਕਮਾਇਆ ਹੈ।

ਆਗੂਆਂ ਨੇ ਕਿਹਾ ਕਿ ਮੰਤਰੀ ਨੇ 64 ਕਰੋੜ ਨਹੀਂ ਸਗੋਂ 300 ਕਰੋੜ ਰੁਪਏ ਦਾ ਘੁਟਾਲਾ ਕੀਤਾ ਹੈ, ਜਿਸ ਨੇ ਆਪਣੀਆਂ ਕੋਠੀਆਂ ਬਣਾ ਲਈਆਂ ਹਨ। ਆਗੂਆਂ ਨੇ ਕਿਹਾ ਜਿਸ ਵਿਅਕਤੀ ਕੋਲ ਇੱਕ ਟੁੱਟਿਆ ਜਿਹਾ ਸਾਈਕਲ ਸੀ, ਕਿਵੇਂ ਅੱਜ ਉਸ ਕੋਲ ਵੱਡੀਆਂ-ਵੱਡੀਆਂ ਗੱਡੀਆਂ ਦੇ ਨਾਲ ਕੋਠੀਆਂ ਵੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਮੰਤਰੀ ਪ੍ਰਾਈਵੇਟ ਕਾਲਜਾਂ ਨੂੰ ਫਾਇਦਾ ਪਹੁੰਚਾਉਂਦਾ ਰਿਹਾ ਹੈ ਅਤੇ ਗ਼ਰੀਬ ਵਿਦਿਆਰਥੀਆਂ ਦੇ ਪੈਸੇ ਖਾਧੇ ਹਨ।

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੋਮਵਾਰ ਤੱਕ ਮੰਤਰੀ ਧਰਮਸੋਤ ਵਿਰੁੱਧ ਬਣਦੀ ਕਾਰਵਾਈ ਨਾ ਕੀਤੀ ਅਤੇ ਸਲਾਖਾਂ ਪਿੱਛੇ ਨਾ ਪਹੁੰਚਾਇਆ ਤਾਂ ਮੁੱਖ ਮੰਤਰੀ ਦੀ ਪਟਿਆਲਾ ਵਿਖੇ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.