ETV Bharat / state

ਲੰਗਰ ਤੇ ਪ੍ਰਸਾਦ ਵਰਤਾਉਣ ਦੀ ਮਨਜ਼ੂਰੀ ਲਈ ਲੌਂਗੋਵਾਲ ਨੇ ਕੇਂਦਰ ਨੂੰ ਲਿਖੀ ਚਿੱਠੀ - ਐਸਜੀਪੀਸੀ

ਗੁਰੂ ਘਰਾਂ ਵਿੱਚ ਲੰਗਰ ਤੇ ਪ੍ਰਸਾਦ ਵਰਤਾਉਣ 'ਤੇ ਲਗਾਈ ਪਾਬੰਦੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ।

SGPC chief gobind singh longowal writes to centre
ਭਾਈ ਗੋਬਿੰਦ ਸਿੰਘ ਲੌਂਗੋਵਾਲ
author img

By

Published : Jun 9, 2020, 2:48 AM IST

ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦੇ ਫ਼ੈਸਲੇ ਦਾ ਸਵਾਗਤ ਕੀਤਾ।

ਲੰਗਰ ਤੇ ਪ੍ਰਸਾਦ ਵਰਤਾਉਣ ਦੀ ਮਨਜ਼ੂਰੀ ਦੇਣ ਲਈ ਲੌਂਗੋਵਾਲ ਨੇ ਕੇਂਦਰ ਨੂੰ ਲਿਖੀ ਚਿੱਠੀ

ਮੀਡੀਆ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਲੰਗਰ ਅਤੇ ਪ੍ਰਸਾਦ ਵੰਡਣ ਦੀ ਪ੍ਰਥਾ 'ਤੇ ਰੋਕ ਲਗਾਉਣ ਨੂੰ ਲੈ ਕੇ ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ 'ਤੇ ਮੁੜ ਤੋਂ ਵਿਚਾਰ ਕਰਨ।

ਭਾਈ ਲੌਂਗੋਵਾਲ ਨੇ ਕਿਹਾ ਕਿ ਲੰਗਰ ਦੀ ਪ੍ਰਥਾ ਨੂੰ ਸਿੱਖ ਧਰਮ ਨਾਲੋਂ ਵੱਖ ਨਹੀਂ ਕੀਤਾ ਜਾ ਸਕਦਾ ਅਤੇ ਇਹ ਸਿੱਖ ਧਰਮ ਦੀ ਮਰਿਆਦਾ ਦਾ ਹਿੱਸਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਐਸਜੀਪੀਸੀ ਅਧੀਨ ਆਉਂਦੇ ਸਾਰੇ ਗੁਰੂ ਘਰਾਂ ਵਿੱਚ ਕੇਂਦਰ ਦੇ ਨਿਯਮਾਂ ਮੁਤਾਬਕ ਸਫ਼ਾਈ ਤੇ ਸਮਾਜਿਕ ਦੂਰੀ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.