ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਸਬ ਕਮੇਟੀ ਵਿੱਚ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼-ਵਿਦੇਸ਼ਾਂ ਸਮੇਤ 13 ਵੱਡੇ ਪੱਧਰ ਦੇ ਸੈਮੀਨਰ ਕਰਵਾਉਣ ਦਾ ਫ਼ੈਸਲਾ ਲਿਆ।
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਵਿਦੇਸ਼ਾਂ ਦੇ ਨਾਲ-ਨਾਲ ਸਕੂਲਾਂ ਕਾਲਜਾਂ ਵਿੱਚ ਗੁਰੂ ਨਾਨਕ ਦੇਵ ਜੀ ਦੀ ਸਿੱਖਿਆ ਦਾ ਪ੍ਰਚਾਰ ਕਰਨ ਲਈ ਸੈਮੀਨਰ ਕਰਵਾਏ ਜਾਣਗੇ।
ਇਹ ਵੀ ਪੜ੍ਹੋ:ਯੋਗਰਾਜ ਨੇ ਧੋਨੀ 'ਤੇ ਲਾਏ ਸੰਗੀਨ ਇਲਜ਼ਾਮ, ਵੇਖੋ ਵੀਡੀਓ
ਇਸ ਦੇ ਨਾਲ ਹੀ ਸੈਮੀਨਾਰ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਜਾਤ-ਪਾਤ ਤੇ ਧਰਮ ਤੋਂ ਉੱਤੇ ਉੱਠ ਕੇ ਹਰੇਕ ਵਰਗ ਤੱਕ ਪਹੁੰਚਾਇਆ ਜਾਵੇਗਾ ਤਾਂ ਕਿ ਉਹ ਪਹਿਲੇ ਪਾਤਸ਼ਾਹ ਦੀਆਂ 4 ਉਦਾਸੀਆਂ ਬਾਰੇ ਜਾਣੂ ਹੋ ਸਕਣ। ਉਨ੍ਹਾਂ ਦੱਸਿਆ ਕਿ ਪਹਿਲਾਂ ਸੈਮੀਨਾਰ ਦੀ ਸ਼ੁਰੂਆਤ ਅਗਸਤ ਮਹੀਨੇ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਤੋਂ ਕੀਤੀ ਜਾਵੇਗੀ।