ਪਟਿਆਲਾ: ਲੱਦਾਖ ਦੀ ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਸੀਲ ਵਿਖੇ ਪਹੁੰਚੀ। ਜਿਸ ਤੋਂ ਬਾਅਦ ਸਰਕਾਰੀ ਸਨਮਾਨਾਂ ਨਾਲ ਸ਼ਹੀਦ ਦਾ ਅੰਤਿਮ ਸਸਕਾਰ ਕੀਤਾ ਗਿਆ।
ਦੱਸ ਦੇਈਏ ਲੱਦਾਖ ਦੀ ਗਲਵਾਨ ਘਾਟੀ ਵਿੱਚ ਸੋਮਵਾਰ ਰਾਤ ਨੂੰ ਭਾਰਤੀ ਫੌਜ ਦੇ ਜਵਾਨਾਂ ਦੀ ਚੀਨੀ ਫੌਜ ਦੇ ਜਵਾਨਾਂ ਨਾਲ ਹੋਈ ਹਿੰਸਕ ਝੜਪ ਵਿੱਚ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋ ਗਏ ਹਨ, ਇਨ੍ਹਾਂ ਸ਼ਹੀਦ ਹੋਏ ਜਵਾਨਾਂ ਵਿੱਚੋਂ ਇੱਕ ਮਨਦੀਪ ਸਿੰਘ ਨਾਂਅ ਦਾ ਨੌਜਵਾਨ ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਦੇ ਪਿੰਡ ਸੀਲ ਦਾ ਰਹਿਣ ਵਾਲਾ ਸੀ। ਮਨਦੀਪ ਸਿੰਘ ਭਾਰਤੀ ਫ਼ੌਜ ਵਿੱਚ ਨਾਇਬ ਸੂਬੇਦਾਰ ਵਜੋਂ ਲੱਦਾਖ ਵਿੱਚ ਤਾਇਨਾਤ ਸੀ।
ਇਹ ਵੀ ਪੜੋ:ਪੰਜਾਬ ਦੇ 4 ਜਵਾਨਾਂ ਨੇ ਪੀਤਾ ਸ਼ਹਾਦਤ ਦਾ ਜਾਮ
ਸ਼ਹੀਦ ਹੋਏ ਮਨਦੀਪ ਸਿੰਘ ਪਿੱਛੇ ਆਪਣੀ ਮਾਤਾ ਸ਼ਕੁੰਤਲਾ, ਧਰਮ ਪਤਨੀ ਸ੍ਰੀਮਤੀ ਗੁਰਦੀਪ ਕੌਰ ਸਮੇਤ ਦੋ ਬੱਚਿਆਂ ਇੱਕ 17 ਸਾਲਾ ਧੀ ਮਹਿਕਪ੍ਰੀਤ ਕੌਰ ਅਤੇ 11 ਪੁੱਤਰ ਜੋਬਨਪ੍ਰੀਤ ਸਿੰਘ ਸਮੇਤ 3 ਭੈਣਾਂ ਨੂੰ ਵਿਛੋੜਾ ਦੇ ਗਏ ਹਨ।