ਨਾਭਾ: ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਵਧਦੀਆਂ ਕੀਮਤਾਂ ਅਤੇ ਕਾਂਗਰਸ ਸਰਕਾਰ ਦੁਆਰਾ ਚੋਣਾਂ ਵਿੱਚ ਕੀਤੇ ਵਾਅਦਾ ਖ਼ਿਲਾਫ਼ ਦੇ ਸਬੰਧ ਵਿੱਚ ਨਾਭਾ ਦੀ ਸਬ ਤਹਿਸੀਲ ਭਾਦਸੋਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ 'ਚ ਅਕਾਲੀ ਵਰਕਰ ਮੌਜੂਦ ਸਨ।
ਇਹ ਵੀ ਪੜੋ: ਮਮਤਾ ਹਸਪਤਾਲ ਵਿੱਚ ਦਾਖਲ, ਸਿਆਸੀ ਸ਼ਬਦੀ ਹਮਲੇ ਜਾਰੀ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਹਲਕਾ ਇੰਚਾਰਜ਼ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਦੇ ਮਾਮਲੇ ਵਿੱਚ ਫੇਲ੍ਹ ਹੋ ਚੁੱਕੀ ਹੈ ਅਤੇ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਚੋਣ ਮੈਨੀਫੈਸਟੋ 'ਚ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਕੀਤੇ। ਲੋਕ ਹੁਣ ਕਾਂਗਰਸ ਸਰਕਾਰ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਬਣੇਗੀ।
ਉਨ੍ਹਾਂ ਨੇ ਕਾਂਗਰਸ ਸਰਕਾਰ ਤੇ ਤੰਜ਼ ਕੱਸਦਿਆਂ ਕਿਹਾ ਕਿ ਜੋ ਪਿਛਲੀ ਚੋਣਾਂ ਦੌਰਾਨ ਪ੍ਰਸ਼ਾਂਤ ਕਿਸ਼ੋਰ ਨੇ ਜੋ ਪੰਜਾਬ ਦੇ ਲੋਕਾਂ ਨਾਲ ਵਾਅਦੇ ਕੀਤੇ ਸਨ ਕਾਂਗਰਸ ਸਰਕਾਰ ਉਹ ਵਾਅਦੇ ਪੂਰੇ ਨਹੀਂ ਕਰ ਸਕੀ ਭਾਵੇਂ ਕਿ ਘਰ-ਘਰ ਨੌਕਰੀ ਹੋਵੇ ਚਾਹੇ ਸ਼ਗਨ ਸਕੀਮ ਹੋਵੇ ਜਾਂ ਆਟਾ-ਦਾਲ ਸਕੀਮ ਹੋਵੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।
ਇਹ ਵੀ ਪੜੋ: ਨਵਜੋਤ ਸਿੱਧੂ ਨਿੱਤਰੇ ਪੰਜਾਬ ਪੁਲਿਸ ਦੇ ਹੱਕ ’ਚ, ਡੀਜੀਪੀ ਨੂੰ ਸੌਪਿਆ ਪੱਤਰ
ਇਸ ਮੌਕੇ ਮਾਰਕੀਟ ਕਮੇਟੀ ਭਾਦਸੋਂ ਦੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੌਟ ਅਤੇ ਜਗਦੀਸ਼ ਸਿੰਘ ਲਾਲਕਾ ਸਾਬਕਾ ਕਮਿਸ਼ਨ ਰਾਈਟ ਟੂ ਸਰਵਿਸ ਪੰਜਾਬ ਨੇ ਕਿਹਾ ਕਿ ਹੁਣ ਤਕ ਚਾਰ ਸਾਲਾਂ ਦੇ ਦੌਰਾਨ ਕਾਂਗਰਸ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕੈਪਟਨ ਸਰਕਾਰ ਤੋਂ ਬਹੁਤ ਉਮੀਦਾਂ ਸਨ ਪਰ ਉਹ ਖਰੇ ਨਹੀਂ ਉਤਰ ਸਕੇ, ਆਉਣ ਵਾਲੀਆਂ ਚੋਣਾਂ ਦੌਰਾਨ ਪੰਜਾਬ ਦੇ ਲੋਕ ਇਨ੍ਹਾਂ ਨੂੰ ਸਬਕ ਸਿਖਾਉਣਗੇ।