ਪਟਿਆਲਾ : ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਖਿਲਾਫ ਅਕਾਲੀ ਦਲ ਵੱਲੋਂ ਮੋਤੀ ਮਹਿਲ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਟਰੱਕਾਂ, ਟੈਂਪੂ, ਆਟੋ ਅਤੇ ਹੋਰ 4 ਵਾਹਨਾਂ ਦੇ ਮਾਲਕ ਆਪਣੇ ਵਾਹਨਾਂ ਦੀਆਂ ਚਾਬੀਆਂ ਮੁੱਖ ਮੰਤਰੀ ਦੇ ਹਵਾਲੇ ਕਰਨਗੇ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੇਲ ‘ਤੇ ਲਗਾਈ ਜਾ ਰਹੀ ਵੈਟ ਨੂੰ 50 ਪ੍ਰਤੀਸ਼ਤ ਤੱਕ ਘਟਾਇਆ ਜਾਣਾ ਚਾਹੀਦਾ ਹੈ, ਇਸ ਤੋਂ ਇਲਾਵਾ ਕੇਂਦਰ ਸਰਕਾਰ ਨੂੰ ਵੀ ਐਕਸਾਈਜ਼ ਡਿਊਟੀ ਅਤੇ ਕਸਟਮ ਡਿਊਟੀ ਵਿੱਚ 50 ਪ੍ਰਤੀਸ਼ਤ ਦੀ ਕਟੌਤੀ ਕਰਨੀ ਚਾਹੀਦੀ ਹੈ।