ਪਟਿਆਲਾ: ਜ਼ਿਲ੍ਹਾ ਪਟਿਆਲਾ ਦੇ ਬਹਾਦਰਗੜ੍ਹ ਇਲਾਕੇ 'ਚ ਜ਼ਮੀਨੀ ਵਿਵਾਦ ਨੂੰ ਲੈਕੇ ਗੋਲੀਆਂ ਚੱਲ ਗਈਆਂ। ਇਨ੍ਹਾਂ ਗੋਲੀਆਂ ਨਾਲ ਦੋ ਭੈਣ ਭਰਾ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਰਜਿੰਦਰਾ ਹਸਪਤਾਲ ਭਰਤੀ ਕਰਵਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋ ਪਰਿਵਾਰਾਂ ਦਾ ਜ਼ਮੀਨ ਨੂੰ ਲੈ ਕੇ ਕੋਰਟ 'ਚ ਵੀ ਕੇਸ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਵਿੰਦਰ ਸਿੰਘ ਵਲੋਂ ਜ਼ਮੀਨ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ, ਜਿਸ 'ਚ ਉਸ ਦੇ ਚਾਚੇ ਦਾ ਮੁੰਡਾ ਅਤੇ ਕੁੜੀ ਜ਼ਖ਼ਮੀ ਹੋ ਗਏ। ਉਨ੍ਹਾਂ ਦਾ ਕਹਿਣਾ ਕਿ ਰੰਜਿਸ਼ ਦੇ ਚੱਲਦਿਆਂ ਹਰਵਿੰਦਰ ਸਿੰਘ ਵਲੋਂ ਗੋਲੀਆਂ ਚਲਾਈਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ।
ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ ਨੂੰ ਲੈ ਕੇ ਉਨ੍ਹਾਂ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਧਿਰਾਂ ਹਸਪਤਾਲ 'ਚ ਦਾਖਲ ਹਨ, ਜਿਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਹੋਵੇਗਾ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ:29 ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 6 ਮੈਂਬਰ ਕਾਬੂ, ਹੁਣ ਤੱਕ ਲੁੱਟੇ 17 ਪੈਟਰੋਲ ਪੰਪ