ETV Bharat / state

ਨੈਸ਼ਨਲ ਅਧਿਆਪਕ ਯੂਨੀਅਨ ਵੱਲੋਂ ਮੋਤੀ ਮਹਿਲ ਦਾ ਘਿਰਾਓ

ਨੈਸ਼ਨਲ ਅਧਿਆਪਕ ਯੂਨੀਅਨ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਅਧਿਆਪਕਾਂ ਨੇ ਮਾਰਚ ਕਰਦੇ ਹੋਏ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ ਤੇ ਮੋਤੀ ਮਹਿਲ ਦਾ ਘਿਰਾਓ ਕੀਤਾ।

ਨੈਸ਼ਨਲ ਅਧਿਆਪਕ ਯੂਨੀਅਨ ਵੱਲੋਂ ਮੋਤੀ ਮਹਿਲ ਦਾ ਘਿਰਾਓ
ਨੈਸ਼ਨਲ ਅਧਿਆਪਕ ਯੂਨੀਅਨ ਵੱਲੋਂ ਮੋਤੀ ਮਹਿਲ ਦਾ ਘਿਰਾਓ
author img

By

Published : Jun 24, 2021, 9:12 AM IST

ਪਟਿਆਲਾ: ਅਧਿਆਪਕ ਆਪਣੀਆ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕਰਦੇ ਆ ਰਹੇ ਹਨ, ਸੋਮਵਾਰ ਨੂੰ ਨੈਸ਼ਨਲ ਅਧਿਆਪਕ ਯੂਨੀਅਨ ਦੀ ਤਰਫ਼ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ। ਜਿੱਥੇ ਕਿ ਪੁਲਿਸ ਵੱਲੋਂ ਪਟਿਆਲਾ ਦੇ ਫੁਵਾਰਾ ਚੌਂਕ ਵਿਖੇ ਭਾਰੀ ਪੁਲਿਸ ਬਲ ਤੈਨਾਤ ਕਰ ਬੈਰੀਕੇਟਿੰਗ ਕੀਤੀ ਹੋਈ ਸੀ, ਪਰ ਅਧਿਆਪਕਾਂ ਨੇ ਮਾਰਚ ਕਰਦੇ ਹੋਏ ਪੁਲਿਸ ਦੇ ਬੈਰੀਕੇਡ ਤੋੜ ਦਿੱਤੇ ਤੇ ਮੋਤੀ ਮਹਿਲ ਦਾ ਘਿਰਾਓ ਕੀਤਾ। ਜਿੱਥੇ ਕਿ ਜੰਮਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ।

ਨੈਸ਼ਨਲ ਅਧਿਆਪਕ ਯੂਨੀਅਨ ਵੱਲੋਂ ਮੋਤੀ ਮਹਿਲ ਦਾ ਘਿਰਾਓ
ਇਸ ਮੌਕੇ ਗੱਲਬਾਤ ਦੌਰਾਨ ਵੋਕੇਸ਼ਨਲ ਅਧਿਆਪਕ ਯੂਨੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੰਦੇ ਹਾਂ, ਕਿ ਪ੍ਰਾਈਵੇਟ ਅਦਾਰਿਆਂ ਨੂੰ ਸਰਕਾਰੀ ਸਕੂਲਾਂ ਦੇ ਵਿੱਚੋਂ ਬਾਹਰ ਕੱਢਿਆ ਜਾਵੇ, ਤਾਂ ਜੋ ਅਸੀਂ ਪੱਕੇ ਹੋ ਸਕੀਏ, ਕਿਉਂਕਿ ਅਸੀਂ ਪਿਛਲੇ ਸੱਤ ਸਾਲਾਂ ਤੋਂ 13 ਹਜ਼ਾਰ ਰੁਪਏ ਤਨਖਾਹ ਤੇ ਕੰਮ ਕਰ ਰਹੇ ਹਾਂ, ਕੇ ਬਹੁਤ ਹੀ ਘੱਟ ਤਨਖਾਹ ਹੈ। ਜਿਸ ਵਿੱਚ ਸਾਡੇ ਘਰ ਦਾ ਗੁਜ਼ਾਰਾ ਨਹੀਂ ਹੁੰਦਾ। ਅਸੀਂ ਪੰਜਾਬ ਸਰਕਾਰ ਨੂੰ ਇੱਕੋ ਹੀ ਬੇਨਤੀ ਕਰਦੇ ਹਾਂ, ਕਿ ਪ੍ਰਾਈਵੇਟ ਕੰਪਨੀਆਂ ਨੂੰ ਸਰਕਾਰੀ ਅਦਾਰਿਆਂ ਚੋਂ ਬਾਹਰ ਕੱਢੋ ਅਤੇ ਸਾਨੂੰ ਪੱਕਾ ਕਰੋ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੂੰ 26 ਜੂਨ ਨੂੰ SIT ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.