ETV Bharat / state

ਪਟਿਆਲਾ ਬੁੱਚੜ ਸ਼ਹਿਰ 'ਚ ਹੋਇਆ ਤਬਦੀਲ: ਬੈਂਸ - ਲੋਕ ਇਨਸਾਫ ਪਾਰਟੀ

ਬੀਤੀ 8 ਮਾਰਚ ਨੂੰ ਪਟਿਆਲਾ ਵਿੱਚ ਬੇਰੁਜ਼ਗਾਰ ਈਟੀਟੀ ਤੇ ਟੈੱਟ ਪਾਸ ਅਧਿਆਪਕਾਂ 'ਤੇ ਪੁਲਿਸ ਵੱਲੋਂ ਕੀਤੇ ਗਏ ਚਾਰਜ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਇਨ੍ਹਾਂ ਅਧਿਆਪਕਾਂ ਦੇ ਹੱਕ ਵਿੱਚ ਨਿਤਰ ਆਈਆਂ ਹਨ। ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਰਮਜੀਤ ਸਿੰਘ ਬੈਂਸ ਨੇ ਵੀ ਇਨ੍ਹਾਂ ਅਧਿਆਪਕਾਂ ਨੂੰ ਆਪਣਾ ਸਮਰਥਨ ਦਿੱਤਾ ਹੈ। ਅਧਿਆਕਾਂ 'ਤੇ ਲਾਠੀਚਾਰਜ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਅੱਜ ਕੱਲ ਬੁੱਚੜ ਸ਼ਹਿਰ ਬਣ ਚੁੱਕਿਆ ਹੈ।

ਪਟਿਆਲਾ ਬੁੱਚੜ ਸ਼ਹਿਰ 'ਚ ਹੋਇਆ ਤਬਦੀਲ: ਬੈਂਸ
ਪਟਿਆਲਾ ਬੁੱਚੜ ਸ਼ਹਿਰ 'ਚ ਹੋਇਆ ਤਬਦੀਲ: ਬੈਂਸ
author img

By

Published : Mar 10, 2020, 9:05 PM IST

ਪਟਿਆਲਾ: ਬੀਤੀ 8 ਮਾਰਚ ਨੂੰ ਪਟਿਆਲਾ ਵਿੱਚ ਬੇਰੁਜ਼ਗਾਰ ਈਟੀਟੀ ਤੇ ਟੈੱਟ ਪਾਸ ਅਧਿਆਪਕਾਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਇਨ੍ਹਾਂ ਅਧਿਆਪਕਾਂ ਦੇ ਹੱਕ ਵਿੱਚ ਨਿਤਰ ਆਈਆਂ ਹਨ। ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਰਮਜੀਤ ਸਿੰਘ ਬੈਂਸ ਨੇ ਵੀ ਇਨ੍ਹਾਂ ਅਧਿਆਪਕਾਂ ਨੂੰ ਆਪਣਾ ਸਮਰਥਨ ਦਿੱਤਾ ਹੈ।

ਪਟਿਆਲਾ ਬੁੱਚੜ ਸ਼ਹਿਰ 'ਚ ਹੋਇਆ ਤਬਦੀਲ: ਬੈਂਸ

ਸਿਮਰਜੀਤ ਸਿੰਘ ਬੈਂਸ ਅੱਜ ਇਨ੍ਹਾਂ ਅਧਿਆਕਾਂ ਦੇ ਧਰਨੇ ਵਿੱਚ ਪਹੁੰਚੇ ਅਤੇ ਉਨ੍ਹਾਂ ਲਾਠੀਚਾਰਜ ਵਿੱਚ ਜ਼ਖਮੀ ਅਧਿਆਪਕਾਂ ਦਾ ਹਾਲ ਚਾਲ ਵੀ ਪੁੱਛਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਤੇ ਖ਼ਾਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ਦੀ ਸਖ਼ਤ ਸ਼ਬਦਾਂ ਵਿੱਚ ਨਖੇਦੀ ਕੀਤੀ।

ਉਨ੍ਹਾਂ ਕਿਹਾ ਕਿ ਇਹ ਅਧਿਆਪਕ ਪੰਜਾਬ ਸਰਕਾਰ ਤੋਂ ਆਪਣਾ ਹੱਕ ਮੰਗ ਰਹੇ ਹਨ। ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਨੂੰ ਉਨ੍ਹਾਂ ਦਾ ਘਰ ਘਰ ਨੌਕਰੀ ਦਾ ਵਾਅਦਾ ਵੀ ਯਾਦ ਕਰਵਾਇਆ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨੇ ਪ੍ਰਿੰਸ ਚਾਰਲਸ ਤੋਂ ਕਰਵਾਈ 'ਨਮਸਤੇ'

ਅਧਿਆਕਾਂ 'ਤੇ ਲਾਠੀਚਾਰਜ ਦੀ ਨਿੰਦਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਅੱਜ ਕੱਲ ਬੁੱਚੜ ਸ਼ਹਿਰ ਬਣ ਚੁੱਕਿਆ ਹੈ। ਉਨ੍ਹਾਂ ਅਧਿਆਪਕਾਂ ਉੱਤੇ ਮਾਮਲਾ ਦਰਜ ਕਰਨ ਦੀ ਘਟਨਾ ਦੀ ਵੀ ਨਿੰਦਾ ਕੀਤੀ। ਉਨ੍ਹਾਂ ਧਰਨਾਕਾਰੀ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਲੜਾਈ ਵਿੱਚ ਇਨ੍ਹਾਂ ਅਧਿਆਪਕਾਂ ਦਾ ਹਰ ਮੋੜ 'ਤੇ ਸਾਥ ਦੇਣਗੇ ਤੇ ਇਨ੍ਹਾਂ ਦਾ ਮਸਲਾ ਵਿਧਾਨ ਸਭਾ ਵਿੱਚ ਵੀ ਚੁੱਕਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.