ਨਾਭਾ: ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਵੇਖਦੇ ਹੋਏ ਮਿੰਨੀ ਲੌਕਡਾਊਨ ਲਗਾਇਆ ਗਿਆ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਸਖਤੀ ਨਾਲ ਨਿਯਮਾਂ ਦੀ ਪਾਲਣਾ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉੱਥੇ ਹੀ ਦੂਜੇ ਪਾਸੇ ਸੜਕਾਂ ’ਤੇ ਪਹਿਲਾਂ ਦੀ ਹੀ ਤਰ੍ਹਾਂ ਆਵਾਜਾਈ ਦਿਖਾਈ ਦੇ ਰਹੀ ਹੈ। ਇਸੇ ਦੇ ਚੱਲਦੇ ਦਿਲ ਦਹਲਾ ਦੇਣ ਵਾਲਾ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਤੇਜ਼ ਰਫਤਾਰ ਟਾਟਾ 407 ਵੱਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੌਕੇ ’ਤੇ ਹੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਆਪਣੇ ਪਿੰਡ ਤੋਂ ਸ਼ਹਿਰ ਵੱਲ ਆ ਰਿਹਾ ਸੀ ਤਾਂ ਰਸਤੇ ਚ ਨਾਭਾ ਪਟਿਆਲਾ ਰੋਡ ’ਤੇ ਟਾਟਾ ਨਾਲ ਜਬਰਦਸਤ ਟੱਕਰ ਹੋ ਗਈ। ਹਾਦਸੇ ਕਾਰਨ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ। ਦੱਸ ਦਈਏ ਕਿ ਮੌਕੇ ’ਤੇ ਪਹੁੰਚੀ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੁਲਿਸ ਨੇ ਦੋਸ਼ੀ ਨੂੰ ਕੀਤਾ ਕਾਬੂ
ਇਸ ਮੌਕੇ ਜਾਂਚ ਅਧਿਕਾਰੀ ਸੁਖਦਰਸ਼ਨ ਸਿੰਘ ਨੇ ਕਿਹਾ ਇਹ ਹਾਦਸਾ ਟਾਟਾ 407 ਅਤੇ ਮੋਟਰਸਾਈਕਲ ਦਰਮਿਆਨ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਟਾਟਾ ਕਾਫ਼ੀ ਤੇਜ਼ ਰਫ਼ਤਾਰ ਸੀ ਜਿਸਨੇ ਮੋਟਰਸਾਈਕਲ ਨੂੰ ਤੇਜ਼ ਟੱਕਰ ਮਾਰ ਦਿੱਤੀ। ਜਿਸ ਵਿੱਚ ਮੋਟਰਸਾਈਕਲ ਸਵਾਰ ਦਲੇਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: ਕੋਰੋਨਾ ਨਾਲ ਮੌਤਾਂ ਦਾ ਵਧੀਆ ਅੰਕੜਾ, ਸ਼ਮਸ਼ਾਨਘਾਟ ’ਚ ਲੱਕੜਾਂ ਦੀ ਵਧੀ ਮੰਗ