ETV Bharat / state

ਸਕਾਲਰਸ਼ਿਪ ਘੁਟਾਲੇ 'ਚ ਕਲੀਨ ਚਿੱਟ ਮਿਲਣ ਤੋਂ ਬਾਅਦ ਕੈਬਿਨੇਟ ਮੰਤਰੀ ਧਰਮਸੋਤ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ - punjab scam news

ਸਕਾਲਰਸ਼ਿਪ ਘੁਟਾਲੇ 'ਚ ਕਲੀਨ ਚਿੱਟ ਮਿਲਣ ਮਗਰੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਇਹ ਕਾਹਲੀ 'ਚ ਗਲਤ ਕਦਮ ਚੁੱਕਿਆ ਗਿਆ ਸੀ।

Statement by Cabinet Minister Dharamsot after getting clean chit in scholarship scam
ਸਕਾਲਰਸ਼ਿਪ ਘੁਟਾਲੇ 'ਚ ਕਲੀਨ ਚਿੱਟ ਮਿਲਣ ਤੋਂ ਬਾਅਦ ਕੈਬਿਨੇਟ ਮੰਤਰੀ ਧਰਮਸੋਤ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ
author img

By

Published : Oct 3, 2020, 3:53 PM IST

ਪਟਿਆਲਾ: ਕੇਂਦਰੀ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ 'ਚ 63.91 ਕਰੋੜ ਰੁਪਏ ਦੇ ਘਪਲੇ ਵਾਲੇ ਮਾਮਲੇ 'ਚ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਮਿਲ ਗਈ ਹੈ। ਜਿਸ ਤੋਂ ਬਾਅਦ ਮੰਤਰੀ ਧਰਮਸੋਤ ਨੇ ਮੀਡੀਆ ਦੇ ਰੁਬਰੂ ਹੁੰਦੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਇਹ ਕਾਹਲੀ 'ਚ ਗਲਤ ਕਦਮ ਚੁੱਕਿਆ ਗਿਆ ਸੀ।

ਸਕਾਲਰਸ਼ਿਪ ਘੁਟਾਲੇ 'ਚ ਕਲੀਨ ਚਿੱਟ ਮਿਲਣ ਤੋਂ ਬਾਅਦ ਕੈਬਿਨੇਟ ਮੰਤਰੀ ਧਰਮਸੋਤ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ

ਸਾਧੂ ਸਿੰਘ ਧਰਮਸੋਤ ਨੇ ਪ੍ਰੈਸ ਕਾਨਫਰੰਸ ਕਰਦਿਆਂ ਖੇਤੀ ਕਾਨੂੰਨਾਂ ਦੇ ਮਾਮਲੇ 'ਤੇ ਅਕਾਲੀਆਂ ਨੂੰ ਘੇਰਦਿਆਂ ਕਿਹਾ ਕਿ ਅਕਾਲੀਆਂ ਨੇ ਹਮੇਸ਼ਾਂ ਕਿਸਾਨਾਂ ਦੇ ਨਾਂਅ 'ਤੇ ਵੋਟਾਂ ਮੰਗੀਆਂ ਹਨ, ਕਦੇ ਵੀ ਕਿਸਾਨੀ ਦਾ ਭਲਾ ਨਹੀਂ ਕੀਤਾ ਧਰਮਸੋਤ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸਿਰਫ਼ ਕਾਂਗਰਸ ਪਾਰਟੀ ਨੇ ਹੀ ਕਿਸਾਨਾਂ ਦੀ ਬਾਂਹ ਫੜੀ ਹੈ।

ਧਰਮਸੋਤ ਨੇ ਭਾਜਪਾ 'ਤੇ ਤੰਜ ਕਸਦਿਆਂ ਕਿਹਾ ਕਿ ਭਾਜਪਾ ਦੇ ਵਰਕਰ ਹੁਣ ਅਸਤੀਫੇ ਦੇ ਰਹੇ ਹਨ ਅਤੇ ਭਾਜਪਾ ਪੰਜਾਬ ਵਿੱਚੋਂ ਖਤਮ ਹੋ ਰਹੀ ਹੈ। ਹੰਸ ਰਾਜ ਹੰਸ ਵੱਲੋਂ ਕਿਸਾਨਾਂ ਦੀ ਮੁਲਾਕਾਤ ਪ੍ਰਧਾਨ ਮੰਤਰੀ ਮੋਦੀ ਨਾਲ ਕਰਵਾਉਣ ਅਤੇ ਖੇਤੀ ਕਾਨੂੰਨਾਂ ਬਾਰੇ ਸਮਝਾਉਣ ਬਾਰੇ ਕਹੇ ਜਾਣ 'ਤੇ ਧਰਮਸੋਤ ਨੇ ਕਿਹਾ ਕਿ ਹੰਸ ਰਾਜ ਹੰਸ ਪਹਿਲਾਂ ਆਪ ਇਨ੍ਹਾਂ ਖੇਤੀ ਕਾਨੂੰਨਾਂ ਬਾਰੇ ਪੰਜਾਬ ਆ ਕੇ ਕਿਸਾਨਾਂ ਨੂੰ ਸਮਝਾਉਣ।

ਇਸ ਦੇ ਨਾਲ ਹੀ ਹਰੀਸ਼ ਰਾਵਤ ਦੇ ਵੱਲੋਂ ਸਿੱਧੂ ਨੂੰ ਪੰਜਾਬ ਦਾ ਭਵਿੱਖ ਕਹਿਣ 'ਤੇ ਧਰਮਸੋਤ ਨੇ ਕਿਹਾ ਕਿ ਹਰ ਇੱਕ ਵਰਕਰ ਕਾਂਗਰਸ ਪਾਰਟੀ ਦਾ ਭਵਿੱਖ ਹੈ ਅਤੇ ਪਾਰਟੀ ਵਿੱਚ ਮੱਤਭੇਦ ਹੁੰਦੇ ਰਹਿੰਦੇ ਹਨ। ਧਰਮਸੋਤ ਨੇ ਕਿਹਾ ਕਿ ਸਿੱਧੂ ਕਾਂਗਰਸ ਦਾ ਤਕੜਾ ਵਰਕਰ ਹੈ।

ਅਖੀਰ ਸਾਧੂ ਸਿੰਘ ਧਰਮਸੋਤ ਨੇ ਕੇਂਦਰੀ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ 'ਚ 63.91 ਕਰੋੜ ਰੁਪਏ ਦੇ ਘਪਲੇ ਵਾਲੇ ਮਾਮਲੇ ਬਾਰੇ ਕਿਹਾ ਕਿ ਵਿਰੋਧੀਆਂ ਨੇ ਕਾਹਲੀ ਵਿੱਚ ਸਭ ਕੁਝ ਕੀਤਾ ਹੈ ਅਤੇ ਹੁਣ ਉਹ ਸਾਰੀ ਉਮਰ ਭਰ ਵੇਖੀ ਜਾਣ।

ETV Bharat Logo

Copyright © 2025 Ushodaya Enterprises Pvt. Ltd., All Rights Reserved.