ETV Bharat / state

ਮਹਿੰਦਰਾ ਕਾਲਜ 'ਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਹੜਤਾਲ ਜਾਰੀ - ਮਹਿੰਦਰਾ ਕਾਲਜ ਪਟਿਆਲਾ

ਮਹਿੰਦਰਾ ਕਾਲਜ ਪਟਿਆਲਾ ਦੇ ਸਰਕਾਰੀ ਗੈਸਟ ਫੈਕਲਟੀ ਪ੍ਰੋਫੈਸਰ ਹੜਤਾਲ 'ਤੇ ਬੈਠੇ ਹਨ, ਜਿਨ੍ਹਾਂ ਦਾ ਕਹਿਣਾ ਹੈ ਜਦੋ ਤੱਕ ਪੰਜਾਬ ਸਰਕਾਰ ਮੰਗਾਂ ਨਹੀ ਮੰਨਦੀ ਉਹ ਹੜਤਾਲ ਖ਼ਤਮ ਨਹੀ ਕਰਨਗੇ।

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ
ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ
author img

By

Published : Mar 14, 2020, 11:48 PM IST

ਪਟਿਆਲਾ: ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਹਨ। ਇਸੇ ਤਹਿਤ ਮਹਿੰਦਰਾ ਕਾਲਜ ਪਟਿਆਲਾ ਦੇ ਸਰਕਾਰੀ ਗੈਸਟ ਫੈਕਲਟੀ ਵੀ ਹੜਤਾਲ 'ਤੇ ਬੈਠੇ ਹਨ, ਜਿਨ੍ਹਾਂ ਦਾ ਕਹਿਣਾ ਹੈ ਜਦੋ ਤੱਕ ਪੰਜਾਬ ਸਰਕਾਰ ਮੰਗਾਂ ਨਹੀ ਮੰਨਦੀ ਉਹ ਹੜਤਾਲ ਖ਼ਤਮ ਨਹੀ ਕਰਨਗੇ।

ਇਸ ਮੌਕੇ ਪ੍ਰੋਫ਼ੈਸਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਬਿਨਾਂ ਸ਼ਰਤਾਂ ਦੇ ਪੂਰੀਆਂ ਕਰੇ। ਪ੍ਰੋਫ਼ੈਸਰਾਂ ਨੇ ਕਿਹਾ ਕਿ ਉੁਹ ਉਸ ਸਮੇਂ ਤੋਂ ਸਰਕਾਰੀ ਕਾਲਜਾਂ ’ਚ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਉਂਦੇ ਆਏ ਹਨ, ਜਦੋਂ ਕੋਈ ਇੰਨੀਆਂ ਘੱਟ ਤਨਖਾਹਾਂ ’ਤੇ ਸਰਕਾਰੀ ਕਾਲਜਾਂ ਵੱਲ ਮੂੰਹ ਵੀ ਨਹੀਂ ਕਰਦਾ ਸੀ। ਉਨ੍ਹਾਂ ਦੱਸਿਆ ਕਿ ਅੱਜ ਜਦੋਂ ਉਨ੍ਹਾਂ ਨੂੰ ਲਾਭ ਦੇਣ ਦਾ ਸਮਾਂ ਆਇਆ ਤਾਂ ਸਰਕਾਰ ਦੇ ਅਧਿਕਾਰੀਆਂ ਵਲੋਂ ਨਾਦਰਸ਼ਾਹੀ ਫਰਮਾਨ ਜਾਰੀ ਕਰਕੇ ਉਨ੍ਹਾਂ ਨੂੰ ਅਯੋਗ ਮੰਨਿਆ ਜਾ ਰਿਹਾ ਹੈ।

ਵੇਖੋ ਵੀਡੀਓ

ਹੜਤਾਲੀ ਪ੍ਰੋਫੈਸਰਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਗੈਸਟ ਫੈਕਲਟੀ ਲੈਕਚਰਾਰਾਂ ਦੀ ਸੇਵਾਵਾਂ ਰੈਗੂਲਰ ਕਰਨ ਲਈ ਨਿਰਧਾਰਿਤ ਸ਼ਰਤਾਂ ਬਹੁਗਿਣਤੀ ਪ੍ਰੋਫੈਸਰ ਪੂਰੀਆਂ ਨਹੀਂ ਕਰਦੇ, ਜਿਸ ਕਰਕੇ ਵੱਡੀ ਗਿਣਤੀ ਪ੍ਰੋਫੈਸਰ ਇਸ ਪ੍ਰਕਿਰਿਆ ‘ਚੋਂ ਬਾਹਰ ਹੋ ਜਾਣਗੇ। ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ।

ਇਹ ਵੀ ਪੜੋ: ਸ਼ਾਪਿੰਗ ਮਾਲ, ਹੋਟਲ ਅਤੇ ਰੈਸਟੋਰੈਂਟ 'ਤੇ ਕੋਈ ਪਾਬੰਦੀ ਨਹੀਂ: ਸਿਹਤ ਮੰਤਰੀ

ਇਸ ਮੌਕੇ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂ ਕਰਮਜੀਤ ਨੇ ਵੀ ਸਰਕਾਰ ਦੀਆਂ ਨੀਤੀਆ ਦੇ ਖ਼ਿਲਾਫ਼ ਖੁੱਲ੍ਹ ਕੇ ਬੋਲੇ ਅਤੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਜੇ ਕੋਈ ਰਾਹ ਨਹੀਂ ਨਿਕਲ ਰਿਹਾ ਤਾਂ ਸੋਚ ਵਿਚਾਰ ਕਰਕੇ ਰਾਹ ਕੱਢੇ ਕਿਉਂਕਿ ਸਰਕਾਰਾਂ ਚਾਹੁਣ ਤਾਂ ਮਤਾ ਪਾਸ ਕਰ ਸਕਦੀਆਂ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.