ETV Bharat / state

ਗੈਸਟ ਫੈਕਲਿਟੀ ਸਹਾਇਕ ਪ੍ਰੋਫੈਸਰਾਂ ਦੀ ਹੜਤਾਲ ਜਾਰੀ

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ (Guest Faculty Assistant Professors) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ (State Government) ਦੇ ਖਿਲਾਫ਼ ਧਰਨਾ ਲਗਾ ਜੰਮਕੇ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਗੈਸਟ ਫੈਕਲਿਟੀ ਸਹਾਇਕ ਪ੍ਰੋਫੈਸਰਾਂ ਦੀ ਹੜਤਾਲ ਜਾਰੀ
ਗੈਸਟ ਫੈਕਲਿਟੀ ਸਹਾਇਕ ਪ੍ਰੋਫੈਸਰਾਂ ਦੀ ਹੜਤਾਲ ਜਾਰੀ
author img

By

Published : Nov 15, 2021, 10:11 PM IST

ਨਾਭਾ: ਸਰਕਾਰੀ ਕਾਲਜ ਦੇ ਗੈਸਟ ਫੈਕਲਿਟੀ ਸਹਾਇਕ ਪ੍ਰਫੈਸਰਜ (Guest Faculty Assistant Professors) ਪੰਜਾਬ ਦੇ ਸੱਦੇ ਤੇ ਸਰਕਾਰੀ ਰਿਪੁਦਮਨ ਕਾਲਜ (Government Ripudaman College) ਨਾਭਾ ਵਿਖੇ ਪ੍ਰੋ. ਹਰਮਿੰਦਰ ਸਿੰਘ ਡਿੰਪਲ ਦੀ ਅਗਵਾਈ ਚ ਹੜਤਾਲ ਪੰਦਰਵੇਂ ਦਿਨ ਵਿੱਚ ਦਾਖਲ ਹੋਈ ਹੈ। ਇਸ ਮੌਕੇ ਉਨ੍ਹਾਂ ਵੱਲੋਂ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਗਈ ਤੇ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ ਗਈ। ਇਸ ਪ੍ਰਦਰਸ਼ਨ ਦੌਰਾਨ ਪ੍ਰੋ. ਹਰਮਿੰਦਰ ਸਿੰਘ ਨੇ ਦੱਸਿਆ ਕਿ ਜੇਕਰ ਸਰਕਾਰ ਸਾਡੀਆਂ ਨੌਕਰੀਆਂ ਸੁਰੱਖਿਅਤ ਕਰਨ ਦੇ ਵਿੱਚ ਕੋਈ ਲਿਖਤੀ ਪੱਤਰ ਜਾਰੀ ਨਹੀਂ ਕਰਦੀ ਤਾਂ 17 ਨਵੰਬਰ ਨੂੰ ਨਾਭਾ ਵਿਖੇ ਵੱਡੇ ਪੱਧਰ ਦੀ ਰੋਸ ਰੈਲੀ ਕੀਤੀ ਜਾਵੇਗੀ। ਜਿਸਦਾ ਸਮਰਥਨ ਕਿਸਾਨਾਂ ਵੱਲੋਂ ਕੀਤਾ ਜਾਵੇਗਾ ਅਤੇ ਕਿਸਾਨ ਧਰਨੇ ਨੂੰ ਸੰਬੋਧਨ ਕਰਨਗੇ। ਇਸ ਮੌਕੇ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੇ ਕੇਡਰ ਚੋਂ ਕਿਸੇ ਇੱਕ ਮੁਲਾਜ਼ਮ ਦਾ ਨੁਕਸਾਨ ਹੋਇਆ ਜਾਂ ਨੌਕਰੀ ਤੋਂ ਬਾਹਰ ਕੀਤਾ ਗਿਆ ਤਾਂ ਸਰਕਾਰ ਨੂੰ ਇਸਦਾ ਖਮਿਆਜਾ ਭੁਗਤਣਾ ਪਵੇਗਾ।

ਇਸ ਤੋਂ ਪਹਿਲਾਂ ਵੀ ਨਾਭਾ ਵਿਖੇ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਵੱਲੋਂ ਵੀ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ ਗਈ। ਇਸ ਮੌਕੇ 'ਤੇ ਪ੍ਰੋ. ਕੁਲਦੀਪ ਸਿੰਘ ਅਤੇ ਪ੍ਰੋ. ਸੁਨੀਤਾ ਰਾਣੀ ਨੇ ਕਿਹਾ ਕਿ ਅਸੀਂ ਪਿਛਲੇ ਲੰਬੇ ਸਮੇਂ ਤੋਂ ਕੰਟਰੈਕਟ ਬੇਸ 'ਤੇ ਕੰਮ ਕਰ ਰਹੇ ਹਾਂ ਪਰ ਸਰਕਾਰਾਂ ਵੱਲੋਂ ਸਾਡੀ ਕੋਈ ਸਾਰ ਨਹੀਂ ਲਈ ਗਈ । ਇਕ ਪਾਸੇ ਤਾਂ ਕਾਂਗਰਸ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦਾ ਦਾਅਵਾ ਕਰ ਰਹੀ ਹੈ ਪਰ ਦੂਜੇ ਪਾਸੇ ਸਾਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਤਾਂ ਹੀ ਸਰਕਾਰ ਤੋਂ ਖਫਾ ਹੋ ਕੇ ਨੌਜਵਾਨ ਪੀੜ੍ਹੀ ਵਿਦੇਸ਼ਾਂ ਦਾ ਰੁਖ ਕਰ ਰਹੀ ਹੈ ਕਿਉਂਕਿ ਪੰਜਾਬ ਵਿੱਚ ਭਵਿੱਖ ਖ਼ਤਰੇ ਵਿਚ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਨੂੰ ਪੱਕਾ ਨਾ ਕੀਤਾ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ।

ਇਹ ਵੀ ਪੜ੍ਹੋ:ਅੰਮ੍ਰਿਤਸਰ ਦੇ ਚੌਗਾਵਾਂ ’ਚ ਗੈਂਗਵਾਰ, ਗੋਲੀ ਲੱਗਣ ਨਾਲ ਮਹਿਲਾ ਦੀ ਮੌਤ

ETV Bharat Logo

Copyright © 2024 Ushodaya Enterprises Pvt. Ltd., All Rights Reserved.