ETV Bharat / state

ਬਹਿਬਲ ਕਲਾਂ ਗੋਲੀਕਾਂਡ 'ਤੇ ਭਖੀ ਸਿਆਸਤ - online punjabi news

ਐੱਸਆਈਟੀ ਮੈਂਬਰ ਕੁੰਵਰ ਵਿਜੇ ਪ੍ਰਤਾਪ ਵੱਲੋਂ ਕੋਰਟ ਵਿੱਚ ਚਾਰਜਸ਼ੀਟ ਦਾਖ਼ਲ ਕਰਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ, ਕਿ ਕੁੰਵਰ ਵਿਜੇ ਪ੍ਰਤਾਪ ਚੋਣ ਕਮਿਸ਼ਨ ਦੀ ਰੋਕ ਦੇ ਬਾਵਜੂਦ ਵੀ ਕੰਮ ਕਰ ਰਹੇ ਸਨ, ਜਦਕਿ ਚੋਣ ਜ਼ਾਬਤਾ 26 ਮਈ ਤੱਕ ਲਾਗੂ ਸੀ। ਇਸ ਮਾਮਲੇ 'ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਦਲ 'ਤੇ ਤਿੱਖੇ ਵਾਰ ਕੀਤੇ।

ਸੁਖਜਿੰਦਰ ਸਿੰਘ ਰੰਧਾਵਾ
author img

By

Published : Jun 3, 2019, 7:06 PM IST

Updated : Jun 3, 2019, 9:31 PM IST

ਪਟਿਆਲਾ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬੇਅਦਬੀਆਂ ਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਨੂੰ ਕਦੇ ਵੀ ਐੱਸਆਈਟੀ ਵਿੱਚੋਂ ਬਾਹਰ ਨਹੀਂ ਕੱਢਿਆ ਗਿਆ ਸੀ। ਰੰਧਾਵਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਨੂੰ ਕੁਝ ਸਮੇਂ ਲਈ ਲਾਂਭੇ ਜ਼ਰੁਰ ਕੀਤਾ ਗਿਆ ਸੀ।

ਵੀਡੀਓ

ਦਰਅਸਲ, ਚੋਣ ਕਮਿਸ਼ਨ ਨੇ ਚੋਣ ਜ਼ਾਬਤੇ ਦੌਰਾਨ ਕੁੰਵਰ ਵਿਜੇ ਪ੍ਰਤਾਪ ਨੂੰ ਐੱਸਆਈਟੀ ਤੋਂ ਲਾਂਭੇ ਕਰ ਦਿੱਤਾ ਸੀ। ਲੋਕ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਕਈ ਥਾਵਾਂ 'ਤੇ ਰੈਲੀਆਂ ਦੌਰਾਨ ਕਹਿੰਦੇ ਸਨ ਕਿ ਅਕਾਲੀ ਦਲ ਨੇ ਚੋਣ ਕਮਿਸ਼ਨ 'ਤੇ ਦਬਾਅ ਪਾ ਕੇ ਕੁੰਵਰ ਵਿਜੇ ਪ੍ਰਤਾਪ ਨੂੰ ਐੱਸਆਈਟੀ ਤੋਂ ਲਾਂਭੇ ਕਰਵਾ ਦਿੱਤਾ ਹੈ।

ਕੈਪਟਨ ਕਹਿੰਦੇ ਸਨ ਕਿ ਜਦੋਂ ਚੋਣਾਂ ਖ਼ਤਮ ਹੋਣਗੀਆਂ ਕੁੰਵਰ ਵਿਜੇ ਪ੍ਰਤਾਪ ਨੂੰ ਵਾਪਸ ਲਿਆਂਦਾ ਜਾਵੇਗਾ। ਇਸੇ ਲੜੀ ਵਿੱਚ ਬੀਤੀ 23 ਮਈ ਨੂੰ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਨੇ ਆਪਣਾ ਚਾਰਜ ਸੰਭਾਲ ਲਿਆ ਅਤੇ ਬੇਅਦਬੀ ਮਾਮਲਿਆਂ 'ਤੇ ਤਿਆਰ ਕੀਤੀ ਚਾਰਜਸ਼ੀਟ ਅਗਲੇ ਹੀ ਦਿਨ ਅਦਾਲਤ ਵਿੱਚ ਪੇਸ਼ ਕਰ ਦਿੱਤੀ, ਜਿਸ ਮਗਰੋਂ ਇਹ ਵਿਵਾਦ ਖੜ੍ਹਾ ਹੋ ਗਿਆ ਕਿ ਕੁੰਵਰ ਵਿਜੇ ਪ੍ਰਤਾਪ ਚੋਣ ਕਮਿਸ਼ਨ ਦੀ ਰੋਕ ਦੇ ਬਾਵਜੂਦ ਵੀ ਕੰਮ ਕਰ ਰਹੇ ਸਨ ਜਦਕਿ ਚੋਣ ਜ਼ਾਬਤਾ 26 ਮਈ ਤੱਕ ਲਾਗੂ ਸੀ।

ਰੰਧਾਵਾ ਨੇ ਅਕਾਲੀ ਦਲ 'ਤੇ ਤਿੱਖਾ ਹਮਲਾ ਕੀਤਾ ਤੇ ਕਿਹਾ ਕਿ ਅਕਾਲੀ ਦਲ ਇਸ ਮਾਮਲੇ 'ਤੇ ਗ਼ਲਤ ਪ੍ਰਚਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ 24 ਮਈ ਨੂੰ ਐੱਸਆਈਟੀ ਦਾ ਚਲਾਨ ਸਵੀਕਾਰ ਕਰ ਲਿਆ ਸੀ। ਰੰਧਾਵਾ ਨੇ ਕਿਹਾ ਕਿ ਅਫ਼ਸਰ ਆਪਣੀ ਡਿਉਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਦੀ ਸਹੁੰ ਚੁੱਕਦਾ ਹੈ ਨਾ ਕਿ ਸਿਆਸੀ ਪਾਰਟੀਆਂ ਦੀ। ਰੰਧਾਵਾ ਨੇ ਕਿਹਾ ਕਿ ਬਾਦਲ ਪਰਿਵਾਰ ਨੂੰ ਚਾਹੀਦਾ ਹੈ ਕਿ ਉਹ ਅਦਾਲਤ ਵਿੱਚ ਜਾ ਕੇ ਆਪਣਾ ਪੱਖ ਰੱਖਣ।

Intro:Body:

sukhi randhawa

Conclusion:
Last Updated : Jun 3, 2019, 9:31 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.