ਪਠਾਨਕੋਟ: ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਅਤੇ ਅਦਾਕਾਰ ਸਨੀ ਦਿਓਲ ਦਾ ਸੁਜਾਨਪੁਰ ਦੇ ਪੰਗੋਲੀ ਚੌਂਕ ਤੋਂ ਰੋਡ ਸ਼ੋਅ ਸ਼ੁਰੂ ਹੋ ਗਿਆ ਹੈ। ਇਸ ਮੌਕੇ ਉਹ ਸੁਜਾਨਪੁਰ ਦੇ ਵੱਖ-ਵੱਖ ਇਲਾਕਿਆਂ 'ਚ ਜਾਣਗੇ ਅਤੇ ਚੋਣ ਪ੍ਰਚਾਰ ਕਰਨਗੇ।
ਇਹ ਰੋਡ ਸ਼ੋਅ ਸੁਜਾਨਪੁਰ ਦੇ ਪੰਗੋਲੀ ਚੌਂਕ ਤੋਂ ਸ਼ੁਰੂ ਹੋ ਕੇ ਬਾਕੀ ਥਾਵਾਂ ਤੋਂ ਹੁੰਦਾ ਹੋਇਆ ਘੋਹ ਵਿਖੇ ਆ ਕੇ ਸਮਾਪਤ ਹੋਵੇਗਾ।
ਦੱਸ ਦਈਏ ਕਿ ਬੀਤੇ ਦਿਨ ਸਨੀ ਦਿਓਲ ਨੇ ਗੁਰਦਾਸਪੁਰ 'ਚ ਰੋਡ ਸ਼ੋਅ ਕੀਤਾ। ਇਸ ਤੋਂ ਪਹਿਲਾਂ ਉਹ ਡੇਰਾ ਬਾਬਾ ਨਾਨਕ ਵਿਖੇ ਨਤਮਸਕ ਹੋਏ ਅਤੇ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ। ਫਿਰ ਡੇਰਾ ਬਾਬਾ ਨਾਨਕ ਤੋਂ ਗੁਰਦਾਸਪੁਰ ਤੱਕ ਰੋਡ ਸ਼ੋਅ ਕੱਢਿਆ।
ਇਸ ਦੌਰਾਨ ਭਾਜਪਾ ਉਮੀਦਵਾਰ ਸਨੀ ਦਿਓਲ ਨਾਲ ਉਨ੍ਹਾਂ ਦੇ ਭਰਾ ਬੌਬੀ ਦਿਓਲ ਅਤੇ ਕਈ ਭਾਜਪਾ ਆਗੂ ਮੌਜੂਦ ਸਨ। ਹਜ਼ਾਰਾ ਦੀ ਗਿਣਤੀ 'ਚ ਲੋਕ ਸਨੀ ਦਿਓਲ ਦਾ ਰੋਡ ਸ਼ੋਅ ਵੇਖਣ ਲਈ ਪਹੁੰਚੇ ਸਨ।