ਪਟਿਆਲਾ: ਐਨ.ਐੱਸ.ਕਿਉ.ਐੱਫ. ਵੋਕੇਸ਼ਨਲ ਅਧਿਆਪਕਾਂ ਵਲੋਂ ਅੱਜ ਪਟਿਆਲਾ ਦੁੱਖ ਨਿਵਾਰਨ ਸਾਹਿਬ ਪੱਕਾ ਮੋਰਚਾ ਤੋਂ ਲੋਕਾਂ ਕੋਲੋਂ ਭੀਖ ਮੰਗ ਕੇ ਸੂਬਾ ਸਰਕਾਰ ਦੇ ਖਿਲਾਫ਼ ਅਨੋਖਾ ਪ੍ਰਦਰਸ਼ਨ ਕੀਤਾ ਗਿਆ।ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ(Protesting teachers) ਦੇ ਵੱਲੋਂ ਸ਼ਹਿਰ ਦੇ ਵਿੱਚ ਆਉਣ-ਜਾਣ ਵਾਲੇ ਲੋਕਾਂ ਤੋਂ ਭੀਖ ਮੰਗੀ ਗਈ ਤੇ ਸਰਕਾਰ ਖਿਲਾਫ਼ ਪ੍ਰਦਰਸ਼ਨ(Protests against the government) ਕੀਤਾ ਗਿਆ।
ਇਸ ਮੌਕੇ ਅਧਿਆਪਕਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜੀ ਵੀ ਕੀਤੀ ਗਈ ਤੇ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ(Appeal to pay attention to demands) ਕੀਤੀ।
ਅਧਿਆਪਕਾਂ ਨੇ ਸਰਕਾਰ ਖਿਲਾਫ਼ ਭੜਾਸ ਕੱਢਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਜਿਸ ਕਾਰਨ ਭੀਖ ਮੰਗਣੀ ਪੈ ਰਹੀ ਹੈ। ਅਧਿਆਪਕਾਂ ਨੇ ਦੱਸਿਆ ਕਿ ਪਿਛਲੇ ਸੱਤ ਸਾਲਾਂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਾਉਂਦੇ ਆ ਰਹੇ ਹਨ ਪ੍ਰੰਤੂ ਉਨ੍ਹਾਂ ਦੀਆਂ ਮੰਗਾਂ ਪਿਛਲੇ ਕਾਫੀ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚੋਂ ਕੰਪਨੀਆਂ ਨੂੰ ਬਾਹਰ ਕੱਢ ਕੇ ਸਾਨੂੰ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਸਾਡੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ ਤੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ।ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜੋ ਭੀਖ ਉਨ੍ਹਾਂ ਦੇ ਵੱਲੋਂ ਮੰਗੀ ਗਈ ਉਹ ਸਰਕਾਰ ਨੂੰ ਭੇਜਿਆ ਜਾਵੇਗਾ।ਇਸ ਦੌਰਾਨ ਉਨ੍ਹਾ ਸਰਕਾਰ ਨੂੰ ਚਿਤਾਵਨੀ(Warns the government) ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਆਉਣ ਵਾਲੇ ਦਿਨ੍ਹਾਂ ਦੇ ਵਿੱਚ ਹੋਰ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਇਹ ਵੀ ਪੜ੍ਹੋ:Farmers Protest: ਕਿਸਾਨਾਂ ਉੱਤੇ ਲੱਗੇ ਦਿੱਲੀ ਪੁਲਿਸ ਦੇ 2 ASI ਨਾਲ ਕੁੱਟਮਾਰ ਦੇ ਇਲਜ਼ਾਮ