ਪਟਿਆਲਾ: 6 ਜੂਨ 1984 ਨੂੰ ਸ਼ਹੀਦ ਹੋਏ ਮਹਾਪੁਰਖਾਂ ਦੀ ਯਾਦ ਵਿੱਚ ਪਟਿਆਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਜੂਨ 1984 ਨੂੰ ਸ਼ਹੀਦ ਹੋਏ ਸਿੱਖ ਕੌਮ ਦੇ ਸ਼ਹੀਦਾਂ ਨੂੰ ਸ਼ਰਧਾਜਲੀ ਦਿੱਤੀ ਗਈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ ਤੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਮੁੱਖ ਤੌਰ ‘ਤੇ ਸ਼ਾਮਿਲ ਰਹੇ। ਗੱਲਬਾਤ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ, ਜੂਨ 1984 ਦੇ ਸ਼ਹੀਦ ਸਾਡੀ ਕੌਮ ਦੇ ਅਸਲੀ ਹੀਰੋ ਹਨ। ਜੋ ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੇ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨੇ ਸਾਧੇ
ਨਾਲ ਹੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨੇ ਸਾਧੇ, ਕਿਹਾ ਪੰਜਾਬ ਸਰਕਾਰ ਕੋਰੋਨਾ ਕਾਲ ‘ਚ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਨੇ ਕਿਹਾ, ਕਿ ਕਾਂਗਰਸ ਦੇ ਪਟਿਆਲਾ ਤੋਂ 7 ਐੱਮ.ਐੱਲ.ਏ. ਤੇ ਮਹਾਰਾਣੀ ਪ੍ਰਨੀਤ ਕੌਰ ਖੁਦ ਸਾਂਸਦ ਹੋਣ ਦੇ ਬਾਵਜੂਦ ਵੀ ਪਟਿਆਲਾ ‘ਚ ਇੱਕ ਵੀ ਕੋਵਿਡ ਕੇਅਰ ਸੈਂਟਰ ਨਹੀਂ ਖੋਲ੍ਹ ਸਕੇ।
ਜਦਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨਾ ਹੋਣ ਦੇ ਬਾਵਜ਼ੂਦ ਵੀ ਅਕਾਲੀ ਦਲ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਕਈ ਕੋਵਿਡ ਕੇਅਰ ਸੈਂਟਰ ਖੋਲੇ ਗਏ ਹਨ। ਜਿੱਥੇ ਕੋਰੋਨਾ ਮਰੀਜ਼ਾਂ ਦਾ ਬਿਨ੍ਹਾਂ ਪੱਖਪਾਤ ਤੋਂ ਮੁਫਤ ਇਲਾਜ਼ ਕੀਤਾ ਜਾ ਰਿਹਾ ਹੈ।
ਕੁਰਸੀ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਦਿੱਲੀ ਤਾਂ ਜਾ ਸਕਦੇ ਨੇ, ਪਰ ਪੰਜਾਬ ਦੇ ਪਿੰਡਾਂ ਸ਼ਹਿਰਾਂ ‘ਚ ਨਹੀਂ
ਪ੍ਰੋ. ਚੰਦੂਮਾਜਰਾ ਨੇ ਕਾਂਗਰਸੀ ਸਾਂਸਦਾਂ ਤੇ ਵਿਧਾਇਕਾਂ ਨੂੰ ਲੋਕਾਂ ਦੀ ਨਹੀਂ ਸਗੋਂ ਆਪਣੋ-ਆਪਣੀ ਕੁਰਸੀ ਲਈ ਫਿਕਰਮੰਦ ਦੱਸਿਆ। ਪਿਛਲੇ ਦਿਨੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ ‘ਤੇ ਬੋਲਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ, ਕਿ ਕੋਰੋਨਾ ਕਾਲ ‘ਚ ਆਪਣੀ ਕੁਰਸੀ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਦਿੱਲੀ ਤਾਂ ਜਾ ਸਕਦੇ ਨੇ, ਪਰ ਪੰਜਾਬ ਦੇ ਪਿੰਡਾਂ ਸ਼ਹਿਰਾਂ ‘ਚ ਨਹੀਂ ਜਾ ਸਕਦੇ।
ਉੱਥੇ ਹੀ ਬਾਬਾ ਮਨਮੋਹਨ ਸਿੰਘ ਬਾਰਨ ਨੇ ਕਿਹਾ, ਕਿ 6 ਜੂਨ 1984 ਲਈ ਉਸ ਵੇਲੇ ਦੀ ਕਾਂਗਰਸ ਸਰਕਾਰ ਪੂਰਨ ਤੌਰ ‘ਤੇ ਜ਼ਿੰਮੇਵਾਰ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹਰਿਮੰਦਰ ਸਾਹਿਬ ਉੱਤੇ ਗੋਲੀ ਬਾਰੀ ਦੌਰਾਨ ਸ਼ਹੀਦ ਹੋਣ ਵਾਲੇ ਸਿੱਖਾਂ ਦੀ ਮੌਤ ਦੀ ਵੀ ਕਾਂਗਰਸ ਸਰਕਾਰ ਨੂੰ ਪੂਰਨ ਤੌਰ ‘ਤੇ ਜ਼ਿੰਮੇਵਾਰ ਦੱਸਿਆ
ਇਹ ਵੀ ਪੜ੍ਹੋ:ਆਪ੍ਰੇਸ਼ਨ Blue Star ਦੀ 37ਵੀਂ ਬਰਸੀ: ਕਈ ਸਿੱਖ ਆਗੂ ਘਰਾਂ ਵਿਚ ਹੀ ਕੀਤੇ ਨਜ਼ਰਬੰਦ