ਪਟਿਆਲਾ:ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿੱਚ ਇੱਕ ਪ੍ਰਦਰਸ਼ਨ ਦੀ ਅਗਵਾਈ ਕੀਤੀ।
ਪ੍ਰਦਰਸ਼ਨ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਟਰਾਂਸਪੋਰਟਰ ਵੀ ਸ਼ਾਮਲ ਹੋਏ।ਇਸ ਮੌਕੇ ਚੰਦੂਮਾਜਰਾ ਨੇ ਕਿਹਾ ਕਿ ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਕਾਰਨ ਟਰਾਂਸਪੋਰਟਰਾਂ ਦਾ ਕਾਰੋਬਾਰ ਬੰਦ ਹੋਣ ਦੀ ਕਗਾਰ 'ਤੇ ਪਹੁੰਚ ਗਿਆ ਹੈ।
ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਅਸੀਂ ਆਪਣੇ ਵਾਹਨਾਂ ਦੀਆਂ ਚਾਬੀਆਂ ਇਥੇ ਲੈ ਕੇ ਆਏ ਹਾਂ। ਜੋ ਕਿ ਮੁੱਖ ਮੰਤਰੀ ਨੂੰ ਸੌਂਪਾਗੇ।
ਇਹ ਵੀ ਪੜ੍ਹੋ :-ਸਾਡੀ ਲੜਾਈ ਸਿਸਟਮ ਨਾਲ ਹੈ ਨਾ ਕਿ ਪਾਰਟੀਆਂ ਨਾਲ: ਕੁਵੰਰ ਵਿਜੇ ਪ੍ਰਤਾਪ