ਪਟਿਆਲਾ: ਇੱਕ ਪਾਸੇ ਕਿਸਾਨ ਦਿੱਲੀ ਦੀਆਂ ਬਰੂਰਾਂ 'ਤੇ ਬੈਠੇ ਹਨ ਦੂਜੇ ਪਾਸੇ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ੍ਰੀਦ 'ਚ ਦੇਰੀ ਨੂੰ ਲੈਕੇ ਕਿਸਾਨਾਂ ਦਾ ਪਾਰਾ ਹਾਈ ਹੋ ਗਿਆ ਅਤੇ ਕਿਸਾਨਾਂ ਨੇ ਸਿਆਸਦਾਨਾਂ ਦੇ ਘਰਾਂ ਬਾਹਰ ਪੱਕੇ ਮੋਰਚੇ ਲਗਾ ਦਿੱਤੇ। ਪਟਿਆਲਾ 'ਚ ਬ੍ਰਹਮ ਮਹੀਦਰਾਂ ਦੀ ਕੋਠੀ ਦਾ ਘਿਰਾਓ ਕਰਨ ਆਏ ਕਿਸਾਨਾਂ ਨੂੰ ਪੁਲਿਸ ਨੇ ਬੈਰੀਕੈਡ ਲਗਾਕੇ ਰੋਕਣ ਦੀ ਕੋਸ਼ਿਸ ਕੀਤੀ ਪਰ ਕਿਸਾਨਾਂ ਨੇ ਬੈਰੀਕੈਡ ਤੋੜ ਦਿੱਤੇ ਅਤੇ ਅੱਗੇ ਵੱਲ ਵਧ ਗਏ।
ਇਸ ਮੌਕੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਜਦੋਂ ਤੱਕ ਫਸਲ ਦੀ ਖਰੀਦ ਸ਼ੁਰੂ ਨਹੀਂ ਹੁੰਦੀ ਉਦੋਂ ਤੱਕ ਇੱਥੇ ਹੀ ਧਰਨੇ 'ਤੇ ਬੈਠੇ ਰਹਾਂਗੇ ਜਿੱਥੇ ਕਿ ਕੇਂਦਰ ਸਰਕਾਰ ਆਪਣੀ ਗਲਤ ਨੀਤੀਆਂ ਤੋਂ ਜਾਣੀ ਜਾਂਦੀ ਹੈ ਤੇ ਦੂਜੇ ਪਾਸੇ ਪੰਜਾਬ ਸਰਕਾਰ ਵੀ ਕਿਸਾਨਾਂ ਨਾਲ ਚੰਗਾ ਨਹੀਂ ਕਰ ਰਹੇ ਜੇਕਰ ਸਾਡੀ ਫਸਲਾਂ ਦੀ ਸੰਭਾਲ ਮੰਡੀਆਂ ਵਿੱਚ ਨਾ ਕੀਤੀ ਗਈ ਇਹ ਧਰਨਾ ਜਾਰੀ ਰਹੇਗਾ।
ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਫਸਲ ਪਹਿਲਾਂ ਹੀ ਭਾਰੀ ਮੀਂਹ ਕਾਰਨ ਨੁਕਸਾਨੀ ਗਈ ਹੈ। ਅਜਿਹੀ ਸਥਿਤੀ ਵਿੱਚ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੀ ਤਾਰੀਖ ਵਧਾਉਣ ਕਾਰਨ ਉਨ੍ਹਾਂ ਦਾ ਨੁਕਸਾਨ ਦੁੱਗਣਾ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ 10 ਮਹੀਨਿਆਂ ਤੋਂ ਧਰਨੇ 'ਤੇ ਬੈਠੇ ਪੰਜਾਬ ਹਰਿਆਣਾ ਦੇ ਕਿਸਾਨ ਅੱਜ ਸੜਕਾਂ' ਤੇ ਉਤਰ ਆਏ ਹਨ। ਦੋਵਾਂ ਰਾਜਾਂ ਦੇ ਕਿਸਾਨ ਝੋਨੇ ਦੀ ਖਰੀਦ ਦੀ ਤਾਰੀਖ ਵਧਾਉਣ ਤੋਂ ਨਾਰਾਜ਼ ਹਨ। ਕਿਸਾਨ ਜਥੇਬੰਦੀਆਂ ਅੱਜ ਹਰਿਆਣਾ ਅਤੇ ਪੰਜਾਬ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ। ਦੱਸ ਦੇਈਏ ਕਿ ਹਰਿਆਣਾ ਵਿੱਚ ਕਿਸਾਨਾਂ ਦਾ ਵਿਰੋਧ ਸ਼ੁੱਕਰਵਾਰ ਤੋਂ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਦੂਜੇ ਸੂਬਿਆਂ ਤੋਂ ਪੰਜਾਬ ’ਚ ਝੋਨੇ ਦੀ ਆਮਦ ਜਾਰੀ, ਸਰਕਾਰ ਨੇ ਫੜ੍ਹੇ ਟਰੱਕ