ਪਟਿਆਲਾ: ਸਰਕਾਰੀ ਸੀਨੀਅਰ ਸੈਕੰਡਰੀ (Government Senior Secondary)ਸਕੂਲ ਵਿਚੋਂ ਨੌਵੀ ਜਮਾਤ ਦੀ ਵਿਦਿਆਰਥਣ ਜੋਤੀ ਨੇ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਜ਼ਿਕਰਯੋਗ ਹੈ ਕਿ ਐਨ.ਐਮ.ਐਮ.ਐਸ ਪ੍ਰੀਖਿਆ ਦੇ ਆਏ ਨਤੀਜਿਆਂ 'ਚ ਜ਼ਿਲ੍ਹੇ ਦੇ ਪਹਿਲੇ ਦੱਸ ਸਥਾਨਾਂ ਵਿਚੋਂ ਚਾਰ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ ਦੀਆਂ ਵਿਦਿਆਰਥਣਾਂ ਦੇ ਹਿੱਸੇ ਆਏ ਹਨ।
ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ ਸਿੱਧੂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਹੋਏ ਵਿਕਾਸ ਸਦਕਾ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ।ਜੋ ਐਨ.ਐਮ.ਐਮ.ਐਸ ਦੇ ਆਏ ਨਤੀਜਿਆਂ ਤੋਂ ਪਤਾ ਲੱਗਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਜ਼ਿਲ੍ਹੇ ਦੇ ਪਹਿਲੇ 10 ਸਥਾਨਾਂ 'ਚ ਆਪਣਾ ਨਾਮ ਦਰਜ ਕਰਵਾਇਆ ਹੈ।
ਉਨ੍ਹਾਂ ਦੱਸਿਆ ਕਿ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਜੋਤੀ ਨੇ 180 ਅੰਕਾਂ ਵਿਚੋਂ 144 ਅੰਕ ਹਾਸਲ ਕਰਕੇ ਸੂਬੇ ਭਰ 'ਚੋ ਪਹਿਲਾਂ ਸਥਾਨ ਹਾਸਲ ਕੀਤਾ ਹੈ।ਜਦਕਿ ਪਾਇਲ ਨੇ ਸੱਤਵਾਂ, ਨਵਦੀਪ ਕੌਰ ਨੇ ਅੱਠਵਾਂ ਤੇ ਕੁਮਕੁਮ ਨੇ ਜ਼ਿਲ੍ਹੇ ਭਰ ਚੋਂ ਦਸਵਾਂ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਨਮਾਨ ਸਮਾਰੋਹ ਮੌਕੇ ਵਿਦਿਆਰਥਣ ਜੋਤੀ ਨੇ ਆਪਣੀ ਇਸ ਉਪਲੱਬਧੀ ਦਾ ਸਿਹਰਾ ਆਪਣੇ ਅਧਿਆਪਕਾਂ ਤੇ ਮਾਪਿਆਂ ਨੂੰ ਦਿੰਦੇ ਹੋਏ ਕਿਹਾ ਕਿ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਹੀ ਉਸਨੂੰ ਇਹ ਸਫਲਤਾ ਪ੍ਰਾਪਤ ਹੋਈ ਹੈ।
ਇਹ ਵੀ ਪੜੋ:ਬੇਅਦਬੀ ਮਾਮਲਾ: SIT ਨੇ ਰਣਬੀਰ ਖੱਟੜਾ ਤੇ ਚਰਨਜੀਤ ਸ਼ਰਮਾ ਤੋਂ ਕੀਤੀ ਪੁੱਛਗਿੱਛ