ਪਟਿਆਲਾ: ਪੰਜਾਬ ਦੇ ਵਿੱਚ ਨਿੱਤ ਦਿਨ ਅਪਰਾਧ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਅਜਿਹੀ ਹੀ ਇਕ ਘਟਨਾ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਵਾਪਰੀ ਹੈ। ਜਿੱਥੇ ਯੂਨੀਵਰਸਿਟੀ ਦੇ ਯੂਕੋ ਵਿਭਾਗ ਵਿੱਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦਾ ਨਾਮ ਨਵਜੋਤ ਸਿੰਘ ਉਮਰ 20 ਸਾਲ ਹੈ ਜੋ ਪੰਜਾਬੀ ਯੂਨੀਵਰਸਿਟੀ ਦੇ ਵਿੱਚ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦਾ ਕੋਰਸ ਕਰਦਾ ਸੀ। ਮ੍ਰਿਤਕ ਨੌਜਵਾਨ ਜਿਲ੍ਹਾਂ ਪਟਿਆਲਾ ਦੇ ਪਿੰਡ ਸੰਗਤਪੁਰਾ ਦਾ ਰਹਿਣ ਵਾਲਾ ਹੈ।
ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ: ਕੈਂਪਸ ਦੇ ਵਿਦਿਆਰਥੀਆਂ ਅਤੇ ਹੋਰਾਂ ਨੇ ਜ਼ਖ਼ਮੀ ਨਵਜੋਤ ਸਿੰਘ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਪਹੁੰਚਾਇਆ, ਪਰ ਡਾਕਟਰੀ ਜਾਂਚ ਦੌਰਾਨ ਉਹ ਮ੍ਰਿਤਕ ਪਾਇਆ ਗਿਆ। ਇਸ ਤੋਂ ਪਹਿਲਾਂ ਘਟਨਾ ਦੀ ਸੂਚਨਾ ਮਿਲਦਿਆਂ ਹੀ ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮ ਤੇ ਹੋਰ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਵੱਲੋਂ ਸੂਚਨਾ ਮਿਲਣ 'ਤੇ ਥਾਣਾ ਅਰਬਨ ਅਸਟੇਟ ਦੀ ਪੁਲਿਸ ਵੀ ਉਥੇ ਪਹੁੰਚ ਗਈ। ਉਨ੍ਹਾਂ ਮੌਕੇ 'ਤੇ ਮੌਜੂਦ ਵਿਦਿਆਰਥੀਆਂ ਸਮੇਤ ਹੋਰਨਾਂ ਤੋਂ ਪੁੱਛਗਿੱਛ ਕੀਤੀ ਪਰ ਅਜੇ ਤੱਕ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਇੱਕ ਪਾਸੇ ਖੜ੍ਹਾ ਸੀ ਨਵਜੋਤ : ਵਿਦਿਆਰਥੀਆਂ ਨੇ ਨਵਜੋਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਦੋ ਗੁੱਟਾਂ ਵਿਚਕਾਰ ਲੜਾਈ ਚੱਲ ਰਹੀ ਸੀ। ਇਸ ਦੌਰਾਨ ਨਵਜੋਤ ਇਕ ਪਾਸੇ ਖੜ੍ਹਾ ਸੀ। ਪਰ ਨੌਜਵਾਨਾਂ ਦੇ ਇੱਕ ਗੁੱਟ ਨੇ ਨਵਜੋਤ ਸਿੰਘ 'ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਫਿਲਹਾਲ ਪੁਲਿਸ ਯੂਨੀਵਰਸਿਟੀ ਕੈਂਪਸ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਵੀਡੀਓ ਫੁਟੇਜ ਦੀ ਮਦਦ ਨਾਲ ਹਮਲਾਵਰਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਘਟਨਾ ਸਥਾਨ ਤੋਂ ਲੈ ਕੇ ਗੇਟ ਤੱਕ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਜਿੱਥੇ ਹਮਲਾਵਰ ਫਰਾਰ ਹੋਏ ਸਨ।
ਮ੍ਰਿਤਕ ਦੇ ਪਰਿਵਾਰ ਦਾ ਬੁਰਾ ਹਾਲ: ਵਿਦਿਆਰਥੀ ਨਵਜੋਤ ਸਿੰਘ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਦਾ ਬੁਰਾ ਹਾਲ ਹੈ। ਉਸ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਵਿਦਿਆਰਥੀ ਨੇ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦੇ ਸੁਰੱਖਿਆ ਪ੍ਰਬੰਧਾਂ ਉਤੇ ਸਵਾਲ ਖੜੇ ਕੀਤੇ ਹਨ। ਮ੍ਰਿਤਕ ਨੌਜਵਾਨ ਦੇ ਚਾਚਾ ਨੇ ਕਿਹਾ ਕਿ ਯੂਨੀਵਰਸਿਟੀ ਏਆਸੀ ਦਾ ਅੱਡਾ ਬਣ ਗਈ ਹੈ। ਗੇਟ ਉਤੇ ਸੁਰੱਖਿਆ ਮੁਲਾਜ਼ਮ ਹੋਣ ਦੇ ਬਾਵਜੂਦ ਵੀ ਆਉਟਸਾਇਰਡ ਕੈਂਪਸ ਵਿੱਚ ਆ ਜਾਂਦੇ ਹਨ। ਨਵਜੋਤ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਬਹੁਤ ਹੀ ਸਾਓ ਸੁਭਾ ਦਾ ਸੀ। ਉਸ ਦੀ ਕਿਸੇ ਨਾਲ ਵੀ ਕੋਈ ਰੰਜਿਸ ਨਹੀਂ ਸੀ ਉਹ ਲੜਾਈ ਝਗੜਾ ਕਰਨ ਵਾਲਾ ਨੌਜਵਾਨ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਮ੍ਰਿਤਕ ਦਾ ਮਾਂ ਵਾਰ ਵਾਰ ਨਵਜੋਤ ਸਿੰਘ ਓਰਫ ਪ੍ਰਿੰਸ ਦਾ ਨਾਂ ਲੈ ਕੇ ਉਸ ਨੂੰ ਅਵਾਜ਼ਾ ਲਗਾ ਰਹੀ ਹੈ। ਵੀਡੀਓ ਵਿੱਚ ਮਾਂ ਦਾ ਵਿਰਲਾਪ ਦੇਖਿਆ ਨਾਂ ਜਾ ਰਿਹਾ।
ਇਹ ਵੀ ਪੜ੍ਹੋ: - CM Bhagwant Maan: CM ਮਾਨ ਦੇ ਟਵੀਟ ਨਾਲ ਬੱਝਿਆ ਸੂਬੇ ਦੇ ਥਰਮਲ ਪਲਾਂਟਾਂ ਦਾ ਹੌਂਸਲਾ, ਪੜ੍ਹੋ ਕਿਹੜੀ ਸੌਗਾਤ ਦੇ ਗਏ ਕੇਂਦਰੀ ਮੰਤਰੀ