ਪਟਿਆਲਾ: ਪ੍ਰਾਈਵੇਟ ਸਕੂਲ ਐਜੂਕੇਸ਼ਨ ਦੇ ਵੱਲੋਂ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਕੂਲ ਖੋਲ੍ਹਣ ਲਈ ਡੀਸੀ ਨੂੰ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਨਲਾਈਨ ਸਿੱਖਿਆ ਦੇ ਨਾਲ ਬੱਚਿਆ ਦੀ ਪੜਾਈ ’ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਛੋਟੇ ਬੱਚਿਆਂ ਦੀ ਸਿਹਤ ’ਤੇ ਪ੍ਰਭਾਵ ਪੈਦਾ ਹੈ ਤਾਂ ਵੱਡੀਆਂ ਜਮਾਤਾਂ ਦੇ ਸਕੂਲ ਖੋਲ੍ਹ ਦੇਣੇ ਚਾਹੀਦੇ ਹਨ।
ਇਹ ਵੀ ਪੜੋ: ਸਿਮਡੇਗਾ 'ਚ ਹੋਣ ਵਾਲਾ ਹਾਕੀ ਜੂਨੀਅਰ ਨੈਸ਼ਨਲ ਟੂਰਨਾਮੈਂਟ ਕੋਰੋਨਾ ਕੇਸਾਂ ਕਾਰਨ ਮੁਲਤਵੀ
ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਆਖਿਆ ਕਿ ਸਰਕਾਰ ਵੱਲੋਂ ਸਕੂਲ ਬੰਦ ਦਾ ਫੈਸਲਾ ਲਿਆ ਗਿਆ ਹੈ ਇਸ ਫੈਸਲੇ ਨਾਲ ਅਧਿਆਪਕ ਅਤੇ ਵਿਦਿਆਰਥੀਆਂ ਦੇ ਜੀਵਨ ’ਤੇ ਵੱਡਾ ਪ੍ਰਭਾਵ ਪਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਜਦੋਂ ਸਾਰੇ ਹੀ ਸਰਕਾਰੀ ਅਦਾਰੇ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਹਨ ਤਾਂ ਸਕੂਲ ਕਿਉਂ ਬੰਦ ਕੀਤੇ ਗਏ ਹਨ।
ਇਹ ਵੀ ਪੜੋ: ਮੁਹਾਲੀ ਪਹੁੰਚ ਕੇ ਵੀ ਗੈਂਗਸਟਰ ਮੁਖ਼ਤਾਰ ਅੰਸਾਰੀ ਦੀ ਨਹੀਂ ਹੋ ਸਕੀ ਪੇਸ਼ੀ