ETV Bharat / state

ਮੋਟਰ ਗੈਰਜ ਦੇ ਅੰਦਰ ਖੜ੍ਹੇ ਵਹਨਾਂ ਨੂੰ ਪੈਟਰੋਲ ਪਾ ਕੇ ਅੱਗ ਲਗਾਈ ਅੱਗ, ਘਟਣਾ ਸੀਸੀਟੀਵੀ 'ਚ ਕੈਦ

ਨਾਭਾ ਦੇ ਭਵਾਨੀਗਡ਼੍ਹ ਰੋਡ ਵਿਖੇ ਪੰਜ ਗੁੰਡਾ ਅਨਸਰਾਂ ਦੇ ਵੱਲੋਂ ਮੋਟਰ ਗੈਰਜ ਵਿੱਚ ਖੜ੍ਹੇ ਵਾਹਨਾਂ ਨੂੰ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ ਜਿਸ ਵਿੱਚ ਪੂਰਾ ਪਰਿਵਾਰ ਵਾਲ ਵਾਲ ਬਚ ਗਿਆ। ਇਸ ਘਟਣਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆਂ ਹਨ।

ਤਸਵੀਰ
ਤਸਵੀਰ
author img

By

Published : Dec 29, 2020, 7:17 PM IST

ਨਾਭਾ: ਪੰਜਾਬ ਵਿੱਚ ਦਿਨੋਂ-ਦਿਨ ਵਧ ਰਹੀਆਂ ਕਤਲ, ਲੁੱਟਾਂ-ਖੋਹਾਂ ਅਤੇ ਗੁੰਡਾਗਰਦੀ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ, ਇਸ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਨਾਭਾ ਦੇ ਭਵਾਨੀਗਡ਼੍ਹ ਰੋਡ ਵਿਖੇ ਜਿੱਥੇ ਤੜਕਸਾਰ ਗੁੰਡਾਗਰਦੀ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈਆਂ। ਜਿੱਥੇ ਕਿ ਪੰਜ ਗੁੰਡਾ ਅਨਸਰਾਂ ਦੇ ਵੱਲੋਂ ਮੋਟਰ ਗੈਰਜ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਅੰਦਰ ਖੜ੍ਹੇ ਵਹੀ

ਵਿਡੀਉ

ਇਸ ਮੌਕੇ ਮੋਟਰ ਗੈਰਜ ਦੇ ਮਾਲਕ ਜਸਪਾਲ ਸਿੰਘ ਨੇ ਦੱਸਿਆ ਕਿ ਮੇਰੇ ਗੈਰਜ 'ਚ ਪੰਜ ਬੰਦਿਆਂ ਦੇ ਵੱਲੋਂ ਅੰਦਰ ਆ ਕੇ ਮੋਟਰਸਾਈਕਲ ਨੂੰ ਅੱਗ ਲਗਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੇਰੇ ਗੈਰਜ ਦੇ 'ਚ ਪੰਜ ਗੱਡੀਆਂ ਖੜ੍ਹੀਆਂ ਸਨ ਜਿਨ੍ਹਾਂ 'ਚੋਂ ਤਿੰਨ ਗੱਡੀਆਂ ਪੈਟਰੋਲ ਨਾਲ ਭਰੀਆਂ ਹੋਈਆਂ ਸਨ ਤੇ ਦੋ ਡੀਜ਼ਲ ਦੀਆਂ ਸਨ। ਜੇਕਰ ਇਹ ਅੱਗ ਮੋਟਰਸਾਈਕਲ ਤੋਂ ਵਧ ਕੇ ਕਾਰਾਂ ਤੱਕ ਪਹੁੰਚ ਜਾਂਦੀ ਤਾਂ ਵੱਡਾ ਬਲਾਸਟ ਵੀ ਹੋ ਸਕਦਾ ਸੀ।

ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਸਾਡੇ ਗੈਰਜ ਦੇ ਵਿੱਚ ਦੋ ਵਾਰੀ ਹਮਲਾ ਹੋਇਆ ਸੀ ਤੇ ਅਸੀਂ ਘਟਨਾ ਦੀ ਪੁਲਿਸ ਨੂੰ ਸ਼ਿਕਾਇਤ ਵੀ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ ਜਿਸ ਤੋਂ ਬਾਅਦ ਇਹ ਘਟਣਾ ਤੀਸਰੀ ਹੈ ਜਿਸ 'ਚ ਉਸਦਾ ਸਾਰਾ ਪਰਿਵਾਰ ਵਾਲ ਵਾਲ ਬਚ ਗਿਆ।

ਇਸ ਮੌਕੇ ਤੇ ਨਾਭਾ ਕੋਤਵਾਲੀ ਦੇ ਐਸਐਚਓ ਰਾਜਵਿੰਦਰ ਕੌਰ ਨੇ ਘਟਨਾ ਵਾਲੀ ਸਥਾਨ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਹਾ ਕਿ ਜਲਦ ਹੀ ਇਨ੍ਹਾਂ ਗੁੰਡਾ ਅਨਸਰਾਂ ਨੂੰ ਫੜ ਲਿਆ ਜਾਵੇਗਾ ਤੇ ਪੁਲਿਸ ਸੀਸੀਟੀਵੀ ਫੁਟੇਜ਼ ਦੇ ਆਧਾਰ 'ਤੇ ਜਾਂਚ ਕਰ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.