ਪਟਿਆਲਾ: 15 ਅਤੇ 16 ਮਾਰਚ ਨੂੰ ਸਾਰੇ ਹੀ ਸਰਕਾਰੀ ਬੈਂਕਾਂ ਦੇ ਕਰਮਚਾਰੀਆਂ ਨੇ ਕੇਂਦਰ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਕੇਂਦਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਬੈਂਕ ਕਰਮਚਾਰੀਆਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਬੈਂਕ ਕਰਮਚਾਰੀਆਂ ਦਾ ਕਹਿਣਾ ਕਿ ਸਰਕਾਰ ਵੱਲੋਂ ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟ ਬੈਂਕਾਂ ਨਾਲ ਜੋੜਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਹੈ, ਕਿਉਂਕਿ ਇਸ ਨਾਲ ਕਈ ਕਰਮਚਾਰੀਆਂ ਦੀ ਨੌਕਰੀ ਨੂੰ ਖਤਰਾ ਵੀ ਹੋਵੇਗਾ।
ਇਸ ਦੇ ਨਾਲ ਹੀ ਪ੍ਰਦਰਸ਼ਨ ਕਰ ਰਹੇ ਬੈਂਕ ਮੈਨੇਜਰ ਰਾਜੇਸ਼ ਸਰੱਹਦੀ ਦਾ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਜਿਥੇ ਬੈਂਕ ਕਰਮਚਾਰੀਆਂ 'ਤੇ ਅਸਰ ਪਵੇਗਾ, ਉਥੇ ਹੀ ਆਮ ਲੋਕਾਂ 'ਤੇ ਵੀ ਇਸ ਦਾ ਬੁਰਾ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣਾ ਫੈਸਲਾ ਵਾਪਸ ਨਹੀਂ ਲੈਂਦੀ ਤਾਂ ਬੈਂਕ ਕਰਮਚਾਰੀਆਂ ਵੱਲੋਂ ਸੰਘਰਸ਼ ਤੇਜ਼ ਕਰਦਿਆਂ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਇਸ ਦੇ ਨਾਲ ਹੀ ਪਟਿਆਲਾ 'ਚ ਬੈਂਕ ਦੇ ਸਹਾਇਕ ਮੈਨੇਜਰ ਨੇ ਪੱਤਰਕਾਰ ਨਾਲ ਕੀਤੀ ਬਦਸਲੂਕੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ, ਕਿਉਂਕਿ ਪੱਤਰਕਾਰ ਸਮਾਜ ਦਾ ਚੌਥਾ ਥੰਮ ਹੁੰਦੇ ਹਨ, ਜੋ ਲੋਕਾਂ ਦੀ ਅਵਾਜ਼ ਨੂੰ ਅੱਗੇ ਲੈ ਕੇ ਆਉਣਾ ਹੁੰਦਾ ਹੈ। ਇਸ ਲਈ ਸਹਾਇਕ ਮੈਨੇਜਰ ਨੇ ਕਿਹਾ ਕਿ ਪੱਤਰਕਾਰ ਨਾਲ ਬਦਸਲੂਕੀ ਨਹੀਂ ਕਰਨੀ ਚਾਹੀਦੀ ਸੀ।
ਇਹ ਵੀ ਪੜ੍ਹੋ:ਈਡੀ ਨੇ ਸੁਖਪਾਲ ਖਹਿਰ ਦੇ ਜਵਾਈ ਅਤੇ ਪੀਏ ਨੂੰ ਭੇਜੇ ਸੰਮਨ, 16 ਮਾਰਚ ਨੂੰ ਹੋਣ ਪੇਸ਼