ਪਟਿਆਲਾ: ਸੂਬੇ ਵਿੱਚ ਜ਼ੁਲਮ ਦੀਆਂ ਘਟਨਾਵਾਂ ਵਿੱਚ ਦਿਨ-ਬ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਪਟਿਆਲਾ ਦੇ ਵਿੱਚ ਦੋ ਗੁੱਟਾਂ ਵਿੱਚ ਗੋਲੀਆਂ, ਤਲਵਾਰਾਂ ਤੇ ਇੱਟਾਂ ਰੋੜੇ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇਹ ਲੜਾਈ ਜੋ ਹੋਈ ਹੈ ਦੋ ਵਿਦਿਆਰਥੀਆਂ ਦੇ ਗੁੱਟਾਂ ਵਿਚਕਾਰ ਹੋਈ ਹੈ। ਘਟਨਾ ਤੋਂ ਬਾਅਦ ਦੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ ਉਹ ਸਭ ਨੂੰ ਹੈਰਾਨ ਕਰ ਦੇਣ ਵਾਲੀਆਂ ਹਨ। ਤਸਵੀਰਾਂ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਇੱਕ ਗੱਡੀ ਜਿਸਦੀ ਬੁਰੀ ਤਰ੍ਹਾਂ ਨਾਲ ਭੰਨਤੋੜ ਕੀਤੀ ਗਈ ਸੀ। ਗੱਡੀ ਉੱਪਰ ਵੱਖ-ਵੱਖ ਥਾਵਾਂ ‘ਤੇ ਕਈ ਤਰ੍ਹਾਂ ਦੇ ਨਿਸ਼ਾਨ ਵੀ ਦਿਖਾਈ ਦਿੱਤੇ ਹਨ।
ਓਧਰ ਇਸ ਵਾਪਰੀ ਘਟਨਾ ਨੂੰ ਲੈਕੇ ਸਥਾਨਕ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਿੱਥੇ ਘਟਨਾ ਵਾਪਰੀ ਹੈ ਉਸ ਸਥਾਨ ‘ਤੇ ਨਜਦੀਕੀ ਦੁਕਾਨਦਾਰ ਨੇ ਦੱਸਿਆ ਕਿ ਬਡੂੰਗਰ ਇਲਾਕੇ ਦੇ ਵਿੱਚ ਨੌਜਵਾਨਾਂ ਦੇ ਦੋ ਗੁੱਟ ਆਪਸ ਵਿੱਚ ਭਿੜੇ ਹਨ। ਦੁਕਾਨਦਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਹੰਗਾਮੇ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਨ੍ਹਾਂ ਨੇ ਆਪਣੀਆਂ ਦੁਕਾਨਾਂ ਦੇ ਸ਼ਟਰ ਬੰਦ ਕਰ ਲਏ। ਉਨ੍ਹਾਂ ਦੱਸਿਆ ਕਿ ਬਾਹਰ ਲੜਾਈ ਦੌਰਾਨ ਗੋਲੀਆਂ ਚੱਲਣ ਦੀ ਆਵਾਜ਼ ਵੀ ਸੁਣਾਈ ਦਿੱਤੀ ਹੈ।
ਓਧਰ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਹੈ। ਪੁਲਿਸ ਨੇ ਮੌਕੇ ਉੱਪਰ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ:ਹਥਿਆਰਾਂ ਦੀ ਨੋਕ ‘ਤੇ ਲੁਟੇਰਿਆਂ ਨੇ ਕੀਤਾ ਵੱਡਾ ਵਾਕਾ, CCTV ਆਈ ਸਾਹਮਣੇ