ETV Bharat / state

ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਪੁਲਿਸ ਨਾਲ ਭਿੜੇ - ਪੁਲਿਸ ਤੇ ਅਧਿਆਪਕਾਂ ਵਿਚਕਾਰ ਤਣਾਅ ਵਾਲਾ ਮਾਹੌਲ

ਪਟਿਆਲਾ ਵਿੱਚ ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਮਾਹੌਲ ਤਣਾਅਪੂਰਨ ਬਣ ਗਿਆ ਤੇ ਦੋਵੇਂ ਧਿਰਾਂ ਵਿਚਕਾਰ ਕਾਫੀ ਧੱਕਾ-ਮੁੱਕੀ ਵੀ ਹੋਈ।

ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਪੁਲਿਸ ਨਾਲ ਭਿੜੇ

author img

By

Published : Aug 25, 2021, 9:42 PM IST

ਪਟਿਆਲਾ: ਸੂਬੇ ਦੇ ਵਿੱਚ ਪਿਛਲੇ ਲੰਮੇ ਸਮੇਂ ਬੀਐੱਡ ਟੈੱਟ ਪਾਸ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਸਮੱਸਿਆ ਦਾ ਹੱਲ ਨਾ ਨਿਕਲਣ ਦੇ ਚੱਲਦੇ ਅਧਿਆਪਕ ਸੜਕਾਂ ‘ਤੇ ਆ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।

ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਪੁਲਿਸ ਨਾਲ ਭਿੜੇ

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਰਿਹਾਇਸ਼ ਵੱਲ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵੱਲੋਂ ਅਧਿਆਪਕਾਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ। ਇਸ ਦੌਰਾਨ ਪੁਲਿਸ ਤੇ ਅਧਿਆਪਕਾਂ ਵਿਚਕਾਰ ਤਣਾਅ ਵਾਲਾ ਮਾਹੌਲ ਬਣ ਗਿਆ ਅਤੇ ਦੋਵਾਂ ਧਿਰਾਂ ਦੇ ਵਿੱਚ ਕਾਫੀ ਧੱਕਾ-ਮੁੱਕੀ ਵੀ ਵੇਖਣ ਨੂੰ ਮਿਲੀ।

ਪ੍ਰਦਰਸ਼ਨਕਾਰੀਆਂ ਵੱਲੋਂ ਕਿਹਾ ਗਿਆ ਕਿ ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਸਮੱਸਿਆਵਾਂ ਨੂੰ ਅਣਗੌਲਿਆ ਕਰ ਰਹੀ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਹਿੰਦੀ, ਸਮਾਜਿਕ ਆਦਿ ਵਿਸ਼ਿਆਂ ਨੂੰ ਲੈਕੇ ਅਸਾਮੀਆਂ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਜਿਸਦੇ ਚੱਲਦੇ ਹੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਪਰ ਪੁਲਿਸ ਵੱਲੋਂ ਉਨ੍ਹਾਂ ਵੱਲੋਂ ਲਾਠੀਚਾਰਜ ਕੀਤਾ ਗਿਆ।

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।

ਇਹ ਵੀ ਪੜ੍ਹੋ:ਚੋਰਾਂ ਨੂੰ ਫੜ੍ਹਨ ਵਾਲੀ ਪੁਲਿਸ ਖੁਦ ਬਣੀ ਚੋਰ !

ETV Bharat Logo

Copyright © 2025 Ushodaya Enterprises Pvt. Ltd., All Rights Reserved.