ਪਟਿਆਲਾ: ਭਾਖੜਾ 'ਤੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਾਕਾਂ ਵਿੱਚੋਂ ਇੱਕ ਅਧਿਆਪਕ ਨੇ ਨਹਿਰ 'ਚ ਛਾਲ ਮਾਰ ਦਿੱਤੀ। ਉਸ ਨੂੰ ਰੱਸੇ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਛਾਲ ਮਾਰਨ ਵਾਲਾ ਅਧਿਆਪਕ ਮਾਨਸਾ ਤੋਂ ਦੱਸਿਆ ਜਾ ਰਿਹਾ ਹੈ।
ਦੱਸ ਦਈਏ ਕਿ ਈਟੀਟੀ ਅਤੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪਟਿਆਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਾਖੜਾ ਨਹਿਰ ਦੇ ਪੁਲ 'ਤੇ ਅਧਿਆਪਕਾਂ ਵੱਲੋਂ ਪਟਿਆਲਾ-ਸੰਗਰੂਰ ਰੋਡ ਜਾਮ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਬੇਰੁਜ਼ਗਾਰ ਅਧਿਆਪਕ ਪਹੁੰਚੇ ਭਾਖੜਾ, ਮੰਗਾਂ ਨਾ ਮੰਨਣ 'ਤੇ ਨਹਿਰ 'ਚ ਛਾਲ ਮਾਰਨ ਦੀ ਦਿੱਤੀ ਧਮਕੀ
ਇਸ ਤੋਂ ਪਹਿਲਾਂ ਮੋਤੀ ਬਾਗ ਦੇ ਨੇੜੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਵੀ ਕੀਤਾ ਗਿਆ। ਇਸ ਤੋਂ ਬਾਅਦ ਹੁਣ ਪ੍ਰਦਰਸ਼ਕਾਰੀ ਭਾਖੜਾ ਪੁੱਜੇ ਹਨ।