ਪਟਿਆਲਾ: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ 92 ਵੇਂ ਦਿਨ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟਿਆ ਹੋਇਆ ਹੈ । ਇਸ ਸੰਘਰਸ਼ ਦੌਰਾਨ ਸੁਰਿੰਦਰਪਾਲ ਗੁਰਦਾਸਪੁਰ ਦੀ ਸਿਹਤ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ । ਸੁਰਿੰਦਰਪਾਲ ਨੂੰ ਚਮੜੀ ਦੇ ਰੋਗ ਤੇ ਸਰੀਰਕ ਦਰਦ ਵਰਗੀ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।
ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸੁਰਿੰਦਰਪਾਲ ਗੁਰਦਾਸਪੁਰ ਨੇ ਰਾਸ਼ਟਰਪਤੀ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਜੇਕਰ ਸਾਡੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਉਸ ਨੂੰ ਇੱਛਕ ਮੌਤ ਦੀ ਮਨਜ਼ੂਰੀ ਦਿੱਤੀ ਜਾਵੇ।
ਇਸਦੇ ਨਾਲ ਹੀ ਸੁਰਿੰਦਰਪਾਲ ਗੁਰਦਾਸਪੁਰ ਵੱਲੋਂ ਅੱਜ ਟਾਵਰ ਦੇ ਉੱਪਰ ਹੀ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ।ਇਸ ਮੌਕੇ ਉਸਨੇ ਕਿਹਾ ਕਿ ਜਿਹੜੀ ਪੰਜਾਬ ਸਰਕਾਰ ਘਰ ਘਰ ਨੌਕਰੀ ਦੇ ਵਾਅਦੇ ਨੂੰ ਲੈ ਕੇ ਸੱਤਾ ਵਿਚ ਆਈ ਸੀ । ਅੱਜ ਪੰਜਾਬ ਸਰਕਾਰ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਰਹੀ ਹੈ ਜਦੋਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਸੜਕਾਂ ਤੇ ਰੁਲਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ । ਸੁਰਿੰਦਰਪਾਲ ਨੇ ਕਿਹਾ ਕਿ ਇਹ ਈ.ਟੀ.ਟੀ. ਦੀਆਂ ਪੋਸਟਾਂ ਉੱਪਰ ਪਹਿਲਾਂ ਹੱਕ ਈਟੀਟੀ ਟੈੱਟ ਪਾਸ ਉਮੀਦਵਾਰਾਂ ਦਾ ਬਣਦਾ ਹੈ । ਇਸ ਦੌਰਾਨ ਅਧਿਆਪਕ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸਨੂੰ ਕੁਝ ਹੋ ਜਾਂਦਾ ਹੈ ਤਾਂ ਉਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਇਹ ਵੀ ਪੜ੍ਹੋ:ਵਿਧਾਇਕਾਂ ਦੇ ਕਾਕਿਆਂ ਦੀਆਂ ਨੌਕਰੀਆਂ ਨੇ ਪੰਜਾਬ ਕਾਂਗਰਸ ’ਚ ਪਾਈ ਨਵੀਂ ਦਰਾਰ