ETV Bharat / state

ਅਣਪਛਾਤੇ ਬਦਮਾਸ਼ਾਂ ਨੇ ਮੋਟਰਸਾਈਕਲ ਸਵਾਰ ਨੂੰ ਉਤਾਰਿਆ ਮੌਤ ਦੇ ਘਾਟ - ਸੀਸੀਟੀਵੀ

ਇਹ ਘਟਨਾ ਰਾਤ 9 ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਇੱਕ ਵਿਆਕਤੀ ਪ੍ਰਾਈਵੇਟ ਫੈਕਟਰੀ ਤੋਂ ਕੰਮ ਕਰਕੇ ਆਪਣੇ ਘਰ ਪਰਤ ਰਿਹਾ ਸੀ ਤਾਂ ਉਸ ਦਾ ਰਸਤੇ ਵਿੱਚ ਹੀ ਕਤਲ ਕਰ ਦਿੱਤਾ। ਮੌਕੇ 'ਤੇ ਪੁਲਿਸ ਦੇ ਆਲਾ ਅਧਿਕਾਰੀ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਜੁਟ ਗਏ ਹਨ।

ਅਣਪਛਾਤੇ ਬਦਮਾਸ਼ਾਂ ਨੇ ਮੋਟਰਸਾਈਕਲ ਸਵਾਰ ਨੂੰ ਉਤਾਰਿਆ ਮੌਤ ਦੇ ਘਾਟ

author img

By

Published : Oct 7, 2021, 7:46 PM IST

ਪਟਿਆਲਾ : ਪੰਜਾਬ ਵਿੱਚ ਦਿਨੋਂ ਦਿਨੀਂ ਕਤਲ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ। ਬੀਤੀ ਰਾਤ ਨਾਭਾ ਬਲਾਕ ਦੇ ਪਿੰਡ ਹੱਲੋਤਾਲੀ ਵਿਖੇ ਦਿਲ ਦਹਿਲਾਉਣ ਵਾਲੀ ਘਟਨਾ ਨੇ ਰੌਂਗਟੇ ਖੜ੍ਹੇ ਕਰ ਦਿੱਤੇ। ਪਿੰਡ ਦੇ ਨੌਜਵਾਨ ਸੁਖਚੈਨ ਦਾਸ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਉਸ ਦਾ ਬੁਲਟ ਮੋਟਰਸਾਈਕਲ ਵੀ ਨਾਲ ਲੈ ਗਏ।

ਇਹ ਘਟਨਾ ਰਾਤ ਨੌਂ ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਸੁਖਚੈਨ ਦਾਸ ਪ੍ਰਾਈਵੇਟ ਫੈਕਟਰੀ ਤੋਂ ਕੰਮ ਕਰਕੇ ਆਪਣੇ ਘਰ ਪਰਤ ਰਿਹਾ ਸੀ ਤਾਂ ਉਸ ਦਾ ਰਸਤੇ ਵਿੱਚ ਹੀ ਕਤਲ ਕਰ ਦਿੱਤਾ। ਮੌਕੇ 'ਤੇ ਪੁਲਿਸ ਦੇ ਆਲਾ ਅਧਿਕਾਰੀ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਜੁਟ ਗਏ ਹਨ। ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਅਣਪਛਾਤੇ ਬਦਮਾਸ਼ਾਂ ਨੇ ਮੋਟਰਸਾਈਕਲ ਸਵਾਰ ਨੂੰ ਉਤਾਰਿਆ ਮੌਤ ਦੇ ਘਾਟ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਚੈਨ ਦਾਸ ਦੀ ਕਿਸੇ ਵੀ ਨਾਲ ਦੁਸ਼ਮਣੀ ਨਹੀਂ ਸੀ ਇਹ ਕਤਲ ਕਿਸਨੇ ਕੀਤਾ ਇਹ ਪੁਲੀਸ ਲਈ ਪਹੇਲੀ ਬਣੀ ਹੋਈ ਹੈ। ਸੁਖਚੈਨ ਦਾਸ ਜਦੋਂ ਰਾਤ ਦੀ ਡਿਊਟੀ ਕਰਕੇ ਆਪਣੇ ਘਰ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਹੀ ਘਰ ਪਹੁੰਚਣ ਤੋਂ ਪਹਿਲਾਂ ਹੀ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਾਤਲ ਸੁਖਚੈਨ ਦਾਸ ਦਾ ਬੁਲਟ ਮੋਟਰਸਾਈਕਲ ਵੀ ਨਾਲ ਲੈ ਗਏ ਪੁਲਿਸ ਹੁਣ ਸੀਸੀਟੀਵੀ ਕੈਮਰਿਆਂ ਦੇ ਆਧਾਰ 'ਤੇ ਦੋਸ਼ੀਆਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਮੌਕੇ 'ਤੇ ਪਟਿਆਲਾ ਪੁਲਿਸ ਦੇ ਉੱਚ ਅਧਿਕਾਰੀ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ।

ਇਸ ਮੌਕੇ ਤੇ ਮ੍ਰਿਤਕ ਦੇ ਰਿਸ਼ਤੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਸੁਖਚੈਨ ਦਾਸ ਦਾ ਬੀਤੀ ਰਾਤ ਕਤਲ ਕਰ ਦਿੱਤਾ ਗਿਆ ਸਾਨੂੰ ਤਾਂ ਰਾਤ ਨੂੰ ਹੀ ਪਤਾ ਲੱਗਿਆ ਪਰ ਸੁਖਚੈਨ ਦੀ ਕਿਸੇ ਨਾਲ ਵੀ ਦੁਸ਼ਮਣੀ ਨਹੀਂ ਸੀ। ਅਸੀਂ ਤਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਨੂੰ ਫੜ ਕੇ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ ਅਤੇ ਕਤਲ ਦੀ ਗੁੱਥੀ ਨੂੰ ਸੁਲਝਾਇਆ ਜਾਵੇ।

ਇਹ ਵੀ ਪੜ੍ਹੋ:ਸ਼੍ਰੀਨਗਰ ਸਕੂਲ ‘ਚ ਫਾਇਰਿੰਗ ਮਾਮਲਾ: ਚਸ਼ਮਦੀਦ ਅਧਿਆਪਕ ਦਾ ਬਿਆਨ ਆਇਆ ਸਾਹਮਣੇ

ਇਸ ਮੌਕੇ 'ਤੇ ਥਾਣਾ ਭਾਦਸੋਂ ਦੇ ਐਸਐਚਓ ਸੁਖਦੇਵ ਸਿੰਘ ਨੇ ਦੱਸਿਆ ਕਿ ਇਹ ਜੋ ਕਤਲ ਦੀ ਘਟਨਾ ਹੈ ਰਾਤ ਵੇਲੇ ਦੀ ਹੈ ਅਤੇ ਅਸੀਂ ਮੌਕੇ 'ਤੇ ਪਹੁੰਚ ਗਏ ਸੀ। ਸੁਖਚੈਨ ਦਾਸ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਅਤੇ ਉਸ ਦਾ ਬੁਲਟ ਮੋਟਰਸਾਈਕਲ ਵੀ ਕਾਤਲ ਨਾਲ ਲੈ ਗਏ। ਇਸ ਸੰਬੰਧ ਵਿਚ ਅਸੀਂ ਵੱਖੋ-ਵੱਖ ਐਂਗਲ ਤੋਂ ਸੀਸੀਟੀਵੀ ਕੈਮਰੇ ਖੰਘਾਲ ਰਹੇ ਹਾਂ ਅਤੇ ਇਸ ਕਤਲ ਦੇ ਪਿੱਛੇ ਦੋ ਵਿਅਕਤੀਆਂ ਦਾ ਹੱਥ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ। ਇਸ ਸੰਬੰਧ ਵਿਚ ਅਸੀਂ ਮਾਮਲਾ ਦਰਜ ਕਰ ਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.